ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਜ਼ਿਮਨੀ ਚੋਣ 'ਚ ਕੀ ਕਿਸਮਤ ਅਜਮਾਵੇਗੀ SAD,ਕੀ ਹੈ ਤਿਆਰੀ ?

ਜ਼ਿਮਨੀ ਚੋਣ ‘ਚ ਕੀ ਕਿਸਮਤ ਅਜਮਾਵੇਗੀ SAD,ਕੀ ਹੈ ਤਿਆਰੀ ?

tv9-punjabi
TV9 Punjabi | Published: 23 Oct 2024 13:40 PM

ਸੀਨੀਅਰ ਆਗੂ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਵੱਡੇ ਆਗੂ ਸੁਖਬੀਰ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਹੋਣ ਤੋਂ ਬਾਅਦ ਉਹ ਘਰ ਵਿੱਚ ਬੈਠ ਗਏ ਅਤੇ ਕਿਸੇ ਵੀ ਪ੍ਰੋਗਰਾਮ ਵਿੱਚ ਉਹਨਾਂ ਨੇ ਹਿੱਸਾ ਨਹੀਂ ਲਿਆ ਪਰ ਪੰਜਾਬ ਵਾਸੀ ਚਾਹੁੰਦੇ ਹਨ ਕਿ ਇਹ ਸਰਕਾਰੀ ਤੰਤਰ ਦੇ ਖਿਲਾਫ ਲੜਿਆ ਜਾਵੇ। ਉਹਨਾਂ ਕਿਹਾ ਕਿ ਸਾਨੂੰ ਇਕੱਲਿਆਂ ਇਹ ਲੜਾਈ ਲੜਨ ਦੇ ਵਿੱਚ ਮੁਸ਼ਕਿਲ ਆ ਰਹੀ ਹੈ। ਇਸ ਦੇ ਲਈ ਅਸੀਂ ਜਿਮਨੀ ਚੋਣਾਂ ਲੜਨ ਦੇ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕਰਨ ਪਹੁੰਚੇ ਹਾਂ ਉਹਨਾਂ ਕਿਹਾ ਕਿ ਜਦੋਂ ਸਾਡਾ ਜਰਨੈਲ ਸਾਡੇ ਪਿੱਛੇ ਹੋਵੇਗਾ ਤੇ ਪਾਰਟੀ ਪੂਰੀ ਡੱਟ ਕੇ ਮੁਕਾਬਲਾ ਕਰੇਗੀ।

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜਿਮਣੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਚਲਦੇ ਅਕਾਲੀ ਦਲ ਦਾ ਇੱਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਪਹੁੰਚਿਆ ਹੈ। ਇਸ ਮੌਕੇ ਉਨ੍ਹਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਇਆ ਕਰਾਰ ਦੇਣ ਤੋਂ ਬਾਅਦ ਹੋਣ ਵਾਲੀਆਂ ਮੁਸ਼ਕਲਾਂ ਸਬੰਧਤ ਗੱਲ ਕਹੀ ਗਈ। ਮੁਲਾਕਾਤ ਕਰਨ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਉਹਨਾਂ ਦਾ ਵਫਦ ਨੇ ਜਥੇਦਾਰ ਸਾਹਿਬ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖ ਸੰਸਥਾਵਾਂ ਤੇ ਵੱਡੇ ਹਮਲੇ ਹੋ ਰਹੇ ਹਨ। ਜਿੰਨੇ ਵੀ ਤਖਤ ਸਾਹਿਬਾਨ ਹਨ ਭਾਵੇਂ ਦਿੱਲੀ ਸਿੱਖ ਕਮੇਟੀ ਹੈ ਉਸ ਦੇ ਉੱਪਰ ਆਰਐਸਐਸ ਵੱਲੋਂ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਐਸਜੀਪੀਸੀ ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।