ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਾਲਤ ਗੰਭੀਰ

| Edited By: Ramandeep Singh

Jul 05, 2024 | 4:41 PM IST

ਸ਼ੁੱਕਰਵਾਰ ਸਵੇਰੇ ਸੰਦੀਪ ਥਾਪਰ ਗੋਰਾ ਆਪਣੇ ਗੰਨਮੈਨ ਨਾਲ ਸਿਵਲ ਹਸਪਤਾਲ 'ਚ ਚੱਲ ਰਹੇ ਸੰਵੇਦਨਾ ਟਰੱਸਟ ਦੇ ਮੁਖੀ ਰਵਿੰਦਰ ਅਰੋੜਾ ਦੀ ਬਰਸੀ ਸਮਾਗਮ 'ਚ ਆਏ ਸਨ। ਜਿਵੇਂ ਹੀ ਉਹ ਮੱਥਾ ਟੇਕ ਕੇ ਬਾਹਰ ਨਿਕਲੇ ਤਾਂ ਨਿਹੰਗਾਂ ਦੇ ਬਾਣੇ ਵਾਲੇ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਹਨਾਂ 'ਤੇ ਹਮਲਾ ਕਰ ਦਿੱਤਾ।

ਸ਼ਿਵ ਸੈਨਾ ਪੰਜਾਬ ਦੇ ਨੇਤਾ ਸੰਦੀਪ ਥਾਪਰ ਗੋਰਾ ਕੱਟੜਪੰਥੀਆਂ ਖਿਲਾਫ ਦਿੱਤੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਚ ਰਹਿੰਦੇ ਹਨ। ਅੱਜ ਉਹਨਾਂ ਤੇ ਸਿਵਲ ਹਸਪਤਾਲ ਦੇ ਬਾਹਰ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਨਿਹੰਗਾਂ ਦਾ ਬਾਣਾ ਪਹਿਨੇ ਚਾਰ ਮੁਲਜ਼ਮਾਂ ਨੇ ਗੋਰਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਮਗਰੋਂ ਉਸ ਨੂੰ ਗੰਭੀਰ ਹਾਲਤ ਚ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।