ਸੰਦੀਪ ਥਾਪਰ ਗੋਰਾ ਤੇ ਹਮਲੇ ਦੌਰਾਨ ਸਾਈਡ ‘ਤੇ ਖੜ੍ਹੇ ਗੰਨਮੈਨ ਨੂੰ ਕੀਤਾ ਮੁਅੱਤਲ
ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹਨ। ਗੰਨਮੈਨ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਸ਼ਿਵ ਸੈਨਾ ਆਗੂ ਥਾਪਰ ਦੀ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ।
ਸ਼ੁੱਕਰਵਾਰ ਨੂੰ ਪੰਜਾਬ ਦੇ ਲੁਧਿਆਣਾ ਵਿੱਚ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਤਲਵਾਰਾਂ ਨਾਲ ਵਾਰ ਕੀਤਾ ਸੀ। ਇਸ ਦੌਰਾਨ ਉਨ੍ਹਾਂ ਦਾ ਗੰਨਮੈਨ ਵਿਰੋਧ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਇਸ ਨਾਲ ਹਿੰਦੂ ਸੰਗਠਨ ਨਾਰਾਜ਼ ਹਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਹਮਲਾਵਰ ਨਿਹੰਗਾਂ ਨੇ ਹਮਲੇ ਤੋਂ ਬਾਅਦ ਇੱਕ ਵੀਡੀਓ ਵੀ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਕੋਈ ਉਨ੍ਹਾਂ ਦੇ ਧਰਮ, ਸ਼ਾਨ ਅਤੇ ਸ਼ਹੀਦਾਂ ਬਾਰੇ ਕੁਝ ਵੀ ਕਹੇਗਾ ਤਾਂ ਉਨ੍ਹਾਂ ਦਾ ਵੀ ਇਹੀ ਹਾਲ ਹੋਵੇਗਾ।