Punjab Flood: ਪੰਜਾਬ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ Shivraj Singh Chauhan ਨੇ ਕਿਵੇਂ ਦਿੱਤਾ ਪੀੜਤਾਂ ਨੂੰ ਹੌਸਲਾ, ਵੇਖੋ Video
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਘੋਨੇਵਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਤੇ ਕਿਸਾਨਾਂ ਨਾਲ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦਿਆਂ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ਼ ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਵੀ ਮੌਜ਼ੂਦ ਸਨ ।
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਵੀਰਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ। ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਜਾਇਜਾ ਲਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਸੇਵਾ ਕਰਨ ਵਿੱਚ ਸਭ ਤੋਂ ਅੱਗੇ ਰਿਹਾ ਹੈ। ਅੱਜ ਜਦੋਂ ਸੂਬਾ ਹੜ੍ਹਾਂ ਦੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਤਾਂ ਕੇਂਦਰ ਸਰਕਾਰ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਨਾਲ ਖੜ੍ਹੀ ਹੈ।
