ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਨਾਭਾ ਦੇ ਪਿੰਡ ਬਿਰੜਵਾਲ ਦੀ ਵਸਨੀਕ ਸਿਮਰਨਦੀਪ ਕੌਰ ਨੇ ਆਈ ਏ ਐੱਸ ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚ 15 ਵਾਂ ਰੈਂਕ ਹਾਸਲ ਕੀਤਾ ਹੈ। ਕਿਸਾਨ ਪਰਿਵਾਰ ਦੀ ਧੀ ਨੇ ਖਾਲਸਾ ਕਾਲਜ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗਰੈਜੂਏਸ਼ਨ ਕੀਤੀ।
ਨਾਭਾ ਦੇ ਪਿੰਡ ਬਿਰੜਵਾਲ ਦੀ ਵਸਨੀਕ ਸਿਮਰਨਦੀਪ ਕੌਰ ਨੇ ਆਈ ਏ ਐੱਸ ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚ 15 ਵਾਂ ਰੈਂਕ ਹਾਸਲ ਕੀਤਾ ਹੈ। ਕਿਸਾਨ ਪਰਿਵਾਰ ਦੀ ਧੀ ਨੇ ਖਾਲਸਾ ਕਾਲਜ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗਰੈਜੂਏਸ਼ਨ ਕੀਤੀ ਤੇ ਆਪਣੇ ਚੌਥੀ ਕੋਸ਼ਿਸ਼ ਦੌਰਾਨ ਇਹ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਸਿਮਰਨਦੀਪ ਕੌਰ ਨੇ ਦੱਸਿਆ ਕਿ ਉਹ ਜ਼ਮੀਨ ਨਾਲ ਜੁੜੇ ਰਹਿਣਾ ਚਾਹੁੰਦੀ ਹੈ ਤੇ ਪਿੰਡ ਦੀ ਵਸਨੀਕ ਹੋਣ ਦੇ ਨਾਤੇ ਪੇਂਡੂ ਖੇਤਰ ਲਈ ਕੰਮ ਕਰਨ ਦੀ ਚਾਹਵਾਨ ਹੈ।
Published on: Mar 07, 2026 05:55 PM IST
Follow Us