ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

kusum-chopra
Kusum Chopra | Published: 30 Aug 2024 18:29 PM

Simranjit Mann On kangana Ranaut: ਸਿਮਰਜੀਤ ਮਾਨ ਦੀਆਂ ਵਧੀਆ ਮੁਸ਼ਕਿਲਾਂ, ਕੰਗਨਾ ਮਾਮਲੇ ਚ ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸਸਿਮਰਜੀਤ ਮਾਨ ਦੇ ਬਿਆਨ ਦਾ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਸਾਬਕਾ ਸੰਸਦ ਮੈਂਬਰ ਨੂੰ ਸੰਮਨ ਭੇਜਿਆ ਹੈ। ਇਸ ਦੇ ਨਾਲ ਹੀ ਸਿਮਰਜੀਤ ਸਿੰਘ ਮਾਨ ਜਨਤਕ ਤੌਰ 'ਤੇ ਮੁਆਫੀ ਮੰਗਣ ਅਤੇ 5 ਦਿਨਾਂ ਦੇ ਅੰਦਰ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਸਾਬਕਾ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਉਹਨਾਂ ਦਾ ਵਿਰੋਧ ਹੋ ਰਿਹਾ ਹੈ। ਜਿੱਥੇ ਭਾਜਪਾ ਵੱਲੋਂ ਉਹਨਾਂ ਦੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ ਤਾਂ ਦੂਜੇ ਪਾਸੇ ਕੰਗਨਾ ਨੇ ਕਿਹਾ ਕਿ ਉਹਨਾਂ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ।

ਦਰਅਸਸ ਸਿਮਰਜੀਤ ਸਿੰਘ ਮਾਨ ਬੀਤੇ ਦਿਨ ਹਰਿਆਣਾ ਦੇ ਕਰਨਾ ਵਿਖੇ ਪਹੁੰਚੇ ਹੋਏ ਸਨ। ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫੀ ਤਜਰਬਾ ਹੈ, ਉਹਨਾਂ ਕੋਲੋਂ ਪੁੱਛ ਸਕਦੇ ਹੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ?