India Pakistan War: ਭਾਰਤ-ਪਾਕਿਸਤਾਨ ਤਣਾਅ ਦੌਰਾਨ ਸਰਹੱਦ ‘ਤੇ ਕੀ ਸਥਿਤੀ ਹੈ?
ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਇਸ ਮੁਲਾਕਾਤ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਸਾਰੇ ਮੁਸਕਰਾਉਂਦੇ ਹੋਏ ਦਿਖਾਈ ਦੇ ਰਹੇ ਹਨ। ਲੋਕ ਇਸ ਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਨੂੰ ਸਬਕ ਸਿਖਾਉਣ ਤੋਂ ਬਾਅਦ ਖੁਸ਼ੀ ਹੈ।
ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਦੀ ਜਵਾਬੀ ਫੌਜੀ ਕਾਰਵਾਈ ਅਤੇ ਆਪ੍ਰੇਸ਼ਨ ਸਿੰਦੂਰ ਨੇ ਪਾਕਿਸਤਾਨ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੇ ਬਾਵਜੂਦ, ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਪਰ ਭਾਰਤੀ ਫੌਜ ਪਾਕਿਸਤਾਨ ਦੇ ਇੱਕ ਤੋਂ ਬਾਅਦ ਇੱਕ ਹਮਲਿਆਂ ਨੂੰ ਨਾਕਾਮ ਕਰ ਰਹੀ ਹੈ। ਹੁਣ ਭਾਰਤ ਪਾਕਿਸਤਾਨ ਨੂੰ ਸਿਰਫ਼ ਫੌਜੀ ਕਾਰਵਾਈ ਰਾਹੀਂ ਹੀ ਨਹੀਂ ਸਗੋਂ ਆਰਥਿਕ ਮੋਰਚੇ ਤੇ ਵੀ ਘੇਰਨ ਦੀ ਤਿਆਰੀ ਕਰ ਰਿਹਾ ਹੈ।