3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
ਪਹਿਲਾਂ ਸਕੀਮ ਸੀ ਕਿ 70 ਫ਼ੀਸਦੀ ਖਰਚਾ ਪੰਚਾਇਤ ਦਿੰਦੀ ਸੀ ਤੇ 30 ਫ਼ੀਸਦੀ ਖਰਚਾ ਸਰਕਾਰ ਜਾਂ ਹੋਰ ਸੋਰਸ ਵੱਲੋਂ ਦਿੱਤਾ ਜਾਂਦਾ ਹੈ। ਹਾਲਾਂਕਿ, ਹੁਣ ਇਸ ਨੂੰ ਉਲਟਾ ਦਿੱਤਾ ਗਿਆ ਹੈ, ਹੁਣ ਸਰਕਾਰ 70 ਫ਼ੀਸਦੀ ਖਰਚਾ ਕਰੇਗੀ, ਜਦਕਿ ਪੰਚਾਇਤ ਵੱਲੋਂ 30 ਫ਼ੀਸਦੀ ਖਰਚਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਹੁਣ ਪੰਚਾਇਤਾਂ ਨੂੰ ਉਤਸ਼ਾਹ ਮਿਲੇਗਾ।
ਪੰਜਾਬ ਕੈਬਨਿਟ ਦੇ ਨਵ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਦੇ ਹੋਏ, ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਰਾਹੀਂ ਰੁਸ਼ਨਾਉਣ ਵਾਲੀ ਸਕੀਮ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਲਈ ਹਰ ਖੇਤਰ ‘ਚ ਨਵੀਆਂ ਪਲਾਂਗਾ ਪੁੱਟੀਆਂ ਜਾ ਰਹੀਆਂ ਹਨ ਤੇ ਇਸ ਸਿਲਸਿਲੇ ‘ਚ ਡਿਪਾਰਟਮੈਂਟ ਵੱਲੋਂ ਇਹ ਸਕੀਮ ਕੁਝ ਦਿਨ ਪਹਿਲਾਂ ਲਾਂਚ ਕੀਤੀ ਗਈ। ਇਸ ਸਕੀਮ ਤਹਿਤ ਪੰਜਾਬ ਦੇ 13,500 ਪਿੰਡਾਂ ਨੂੰ ਸੋਲਰ ਲਾਈਟਿੰਗ ਜ਼ਰੀਏ ਰੁਸ਼ਨਾਇਆ ਜਾਵੇਗਾ ਤੇ ਇਸ ਦਾ ਪਹਿਲਾਂ ਪੜਾਅ ਅੱਜ ਸ਼ੁਰੂ ਹੋ ਚੁੱਕਾ ਹੈ।
Published on: Aug 12, 2026 11:11 PM
Follow Us
Latest Videos
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ