ਪਹਿਲਗਾਮ ਅੱਤਵਾਦੀ ਹਮਲੇ ‘ਤੇ ਵਿਸ਼ੇਸ਼ ਸੈਸ਼ਨ… CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਮੁੱਖ ਮੰਤਰੀ ਨੇ ਕਿਹਾ, ਇੱਥੇ ਸੈਰ-ਸਪਾਟਾ ਮੰਤਰੀ ਹੋਣ ਦੀ ਜ਼ਿੰਮੇਵਾਰੀ ਵਜੋਂ, ਅਸੀਂ ਇਨ੍ਹਾਂ ਲੋਕਾਂ ਨੂੰ ਜੰਮੂ-ਕਸ਼ਮੀਰ ਆਉਣ ਦਾ ਸੱਦਾ ਦਿੱਤਾ ਸੀ ਪਰ ਉਨ੍ਹਾਂ ਨੂੰ ਵਾਪਸ ਨਹੀਂ ਭੇਜ ਸਕੇ। ਮੈਂ ਇਨ੍ਹਾਂ ਲੋਕਾਂ ਤੋਂ ਮੁਆਫ਼ੀ ਵੀ ਨਹੀਂ ਮੰਗ ਸਕਿਆ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੇ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ, ਉਨ੍ਹਾਂ ਕਿਹਾ, ਅਸੀਂ ਬੰਦੂਕਾਂ ਰਾਹੀਂ ਅੱਤਵਾਦ ਨੂੰ ਕੰਟਰੋਲ ਕਰ ਸਕਦੇ ਹਾਂ, ਪਰ ਉਸਨੂੰ ਖਤਮ ਨਹੀਂ ਕਰ ਸਕਦੇ। ਇਹ ਤਾਂ ਹੀ ਖਤਮ ਹੋਵੇਗਾ ਜਦੋਂ ਲੋਕ ਸਾਡੇ ਨਾਲ ਹੋਣਗੇ ਅਤੇ ਅੱਜ ਲੱਗਦਾ ਹੈ ਕਿ ਲੋਕ ਸਾਡੇ ਨਾਲ ਹਨ।