ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹਾਜ਼ਰ ਸਮੂਹ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੇ ਇਕੱਤਰਤਾ ਤੋਂ ਬਾਅਦ ਸਿੱਖ ਭਾਵਨਾਵਾਂ ਅਨੁਸਾਰ ਐਕਟ ਨੂੰ ਸੋਧ ਕਰਨ ਦੀ ਸਹਿਮਤੀ ਦਿੱਤੀ। ਪੰਜ ਜੈਕਾਰਿਆਂ ਦੇ ਜਵਾਬ ਚ ਸਮੂਹ ਵਿਧਾਇਕਾਂ ਤੇ ਮੰਤਰੀਆਂ ਨੇ ਕਾਨੂੰਨ ਚ ਹੋਰ ਸੋਧਾਂ ਕਰਨ ਨੂੰ ਹੱਥ ਖੜ੍ਹੇ ਕਰਕੇ ਸਹਿਮਤੀ ਦਿੱਤੀ।
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ), ਐਕਟ 2026 ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਸਾਰੇ ਮੰਤਰੀਆਂ ਦੇ ਵਿਧਾਇਕਾਂ ਤੋਂ ਕਾਨੂੰਨ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਤੇ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਭਾਵਨਾਵਾਂ ਅਨੁਸਾਰ ਐਕਟ ਨੂੰ ਮੁੜ ਸੋਧਣ ਲਈ ਪੰਜਾਬ ਸਰਕਾਰ ਨੂੰ ਸਪੈਸ਼ਲ ਸੈਸ਼ਨ ਬੁਲਾ ਕੇ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।
Published on: Jun 29, 2026 02:04 PM
Follow Us
Latest Videos
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ