ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ

| Edited By: Rohit Kumar

Jan 18, 2025 | 5:29 PM

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਪੱਥਰ ਸੁੱਟੇ ਗਏ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਉਹਨਾਂ ਦੀ ਕਾਰ 'ਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ।

ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਪੱਥਰ ਸੁੱਟੇ ਗਏ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਉਹਨਾਂ ਦੀ ਕਾਰ ‘ਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ। ਉੱਥੇ ਮੌਜੂਦ ਸੁਰੱਖਿਆ ਅਧਿਕਾਰੀ ਉਹਨਾਂ ਨੂੰ ਕਾਹਲੀ ਵਿੱਚ ਮੌਕੇ ਤੋਂ ਦੂਰ ਲੈ ਜਾਂਦੇ ਦੇਖੇ ਗਏ। ਦਰਅਸਲ, ਦਿੱਲੀ ਵਿੱਚ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਨੇਤਾ ਪ੍ਰਵੇਸ਼ ਵਰਮਾ ਦੇ ਕਥਿਤ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕੀਤਾ। ਪਾਰਟੀ ਸੂਤਰਾਂ ਅਨੁਸਾਰ ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਵੀਡੀਓ ਦੇਖੋ