Supreme Court Decision on Stray Dogs: ਆਵਾਰਾ ਕੁੱਤਿਆਂ ‘ਤੇ ਸੁਪਰੀਮ ਕੋਰਟ ਦਾ ਸੂਬਿਆਂ ਨੂੰ ਹੁਕਮ

| Edited By: Kusum Chopra

| Nov 07, 2025 | 1:54 PM IST

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਅਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਣਵਾਈ ਕੀਤੀ। ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨਵੀ ਅੰਜਾਰੀਆ ਦੀ ਬੈਂਚ ਨੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਹਾਈਵੇਅ ਅਤੇ ਐਕਸਪ੍ਰੈਸਵੇਅ 'ਤੇ ਅਵਾਰਾ ਪਸ਼ੂਆਂ 'ਤੇ ਰੋਕ ਲਗਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਹਟਾਉਣ ਦਾ ਹੁਕਮ ਦਿੱਤਾ।

ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ, ਸੁਪਰੀਮ ਕੋਰਟ ਨੇ ਰਾਜਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਦਿੱਲੀ ਨਗਰ ਨਿਗਮ (MCD) ਨੂੰ ਰੇਲਵੇ ਸਟੇਸ਼ਨਾਂ, ਹਸਪਤਾਲਾਂ ਅਤੇ ਹੋਰ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਲਈ ਅੱਠ ਹਫ਼ਤਿਆਂ ਦੀ ਸਮਾਂ ਸੀਮਾ ਦਿੱਤੀ ਹੈ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਆਵਾਰਾ ਕੁੱਤਿਆਂ ਨੂੰ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਰਗੇ ਸਥਾਨਾਂ ਤੋਂ ਹਟਾਇਆ ਜਾਵੇ ਅਤੇ ਡੌਗ ਸੈਲਟਰ ਹੋਮ ‘ਚ ਸ਼ਿਫਟ ਕੀਤਾ ਜਾਵੇ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਕੁੱਤਿਆਂ ਨੂੰ ਉਸੇ ਜਗ੍ਹਾ ਵਾਪਸ ਨਾ ਛੱਡਿਆ ਜਾਵੇ ਜਿੱਥੋਂ ਉਨ੍ਹਾਂ ਨੂੰ ਚੁੱਕਿਆ ਗਿਆ ਸੀ। ਦੇਖੋ ਵੀਡੀਓ

Published on: Nov 07, 2025 01:53 PM IST