ਸੁੱਚਾ ਸਿੰਘ ਲੰਗਾਹ ਦਾ ਪੁੱਤਰ ਚਿੱਟੇ ਸਮੇਤ ਹਿਮਾਚਲ ਪੁਲਿਸ ਦੇ ਚੜਿਆ ਅੜਿੱਕੇ , ਇੱਕ ਕੁੜੀ ਸਮੇਤ 4 ਦੋਸਤ ਵੀ ਕਾਬੂ
ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਇੱਕ ਨੌਜਵਾਨ ਨੇ ਆਪਣੀ ਪਹਿਚਾਣ ਪ੍ਰਕਾਸ਼ ਸਿੰਘ ਲੰਗਾਹ ਵਜੋਂ ਦੱਸੀ। ਮੁਲਜ਼ਮ ਨੇ ਦੱਸਿਆ ਕਿ ਉਹ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਹੈ। ਤੁਹਾਨੂੰ ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਪੰਜਾਬ ਦੇ ਦੋ ਵਾਰ ਵਿਧਾਇਕ ਅਤੇ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।
ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਨੂੰ ਉਸ ਦੇ 4 ਦੋਸਤਾਂ ਸਮੇਤ ਹਿਮਾਚਲ ਪ੍ਰਦੇਸ਼ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਕਿ ਫੜ੍ਹੇ ਗਏ ਨੌਜਵਾਨਾਂ ਕੋਲੋਂ 42.89 ਗ੍ਰਾਮ ਹੈਰੋਇਨ ਦੀ ਵੀ ਬਰਾਮਦਗੀ ਹੋਈ ਹੈ। ਫੜ੍ਹੇ ਗਏ ਮੁਲਜ਼ਮਾਂ ਵਿੱਚ ਇੱਕ ਲੜਕੀ ਵੀ ਸ਼ਾਮਿਲ ਹੈ। ਹਿਮਾਚਲ ਪੁਲਿਸ ਦੀ SIT ਨੇ ਗੁਪਤ ਸੂਚਨਾ ਦੇ ਆਧਾਰ ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾਇਆ ਸੀ। ਜਿਸ ਤੋਂ ਬਾਅਦ ਦੇਰ ਰਾਤ ਪੁਲਿਸ ਨੇ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ਤੇ ਛਾਪਾ ਮਾਰਿਆ, ਜਿੱਥੇ ਉਹ ਸਾਰੇ ਠਹਿਰੇ ਹੋਏ ਸਨ।
Latest Videos

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ

Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
