ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ… ਅਸੀਂ ਡਰਨ ਵਾਲੇ ਨਹੀਂ…ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਨਾ ਤਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਅਕਾਲੀ ਦਲ ਧਰਮ ਦੀ ਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਲਈ ਹਰ ਕੁਰਬਾਨੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਤੇ ਹਮਲਾ ਹੋਇਆ ਸੀ ਅਤੇ ਹੁਣ ਫਿਰ ਇੱਕ ਵਾਰ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਹਮਲੇ ਧਾਰਮਿਕ ਅਸਥਾਨਾਂ ਤੇ ਹੋਏ ਹਨ।
ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕਾਤਲਾਨਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੂੰ ਨਿੱਜੀ ਹਸਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੇ ਹੱਥ ਤੇ 8-9 ਟਾਂਕੇ ਲੱਗੇ ਹਨ। ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਜਿਸਤੋਂ ਬਾਅਦ ਉਹ ਮੀਡੀਆ ਨਾਲ ਰੂ-ਬ-ਰੂ ਹੋਏ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਨਾ ਤਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਅਕਾਲੀ ਦਲ ਧਰਮ ਦੀ ਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਲਈ ਹਰ ਕੁਰਬਾਨੀ ਦੇ ਸਕਦਾ ਹੈ।
Loading...
Unable to load recommendations.
Follow Us
