Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
ਅਕਤੂਬਰ, 2015 ਨੂੰ ਫਰੀਦਕੋਟ ਦੇ ਬਹਿਬਲ ਕਲਾਂ 'ਚ ਪੁਲਿਸ ਗੋਲੀਬਾਰੀ ਹੋਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੋਕ ਬਹਿਬਲ ਕਲਾਂ, ਕੋਟਕਪੂਰਾ ਤੇ ਹੋਰ ਕਈ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਗੋਲੀਬਾਰੀ 'ਚ ਦੋ ਪ੍ਰਦਰਸ਼ਨਕਾਰੀ ਮਾਰੇ ਗਏ ਤੇ ਕਈ ਹੋਰ ਜ਼ਖਮੀ ਹੋ ਗਏ।
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SIT ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਉਨ੍ਹਾਂ ਨੇ ਬਿਆਨ ‘ਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਗਿਆਨੀ ਰਘਬੀਰ ਨੇ ਦੱਸਿਆ ਕਿ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਅਕਾਲ ਤਖ਼ਤ ਕੋਲ ਮੌਜੂਦ ਹੈ। ਉਨ੍ਹਾਂ ਨੇ ਕਿਹਾ ਕਿ ਸਾਜ਼ਿਸ਼ ਤਹਿਤ ਨਿਹੱਥੇ ਤੇ ਬੇਕਸੂਰ ਲੋਕਾਂ ‘ਤੇ ਸੁਖਬੀਰ ਬਾਦਲ ਨੇ ਗੋਲੀਆਂ ਚਲਵਾਈਆਂ ਸਨ।
Published on: Jun 11, 2026 03:52 PM IST
Follow Us
