ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਦੋ ਦਿਨ ਦੀ ਸਜ਼ਾ ਪੂਰੀ ਕਰ ਲਈ ਹੈ। ਇਸ ਤੋਂ ਬਾਅਦ ਅੱਜ ਉਹ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਰਹੇ ਹਨ। ਜਿੱਥੇ ਉਹ ਪਹਿਰੇਦਾਰ ਦੀ ਸੇਵਾ ਨਿਭਾਉਣਗੇ। ਅੱਜ ਸੁਖਬੀਰ ਸਿੰਘ ਬਾਦਲ ਸਣੇ ਹੋਰ ਅਕਾਲੀ ਆਗੂ ਵੀ ਸੇਵਾ ਕਰਨਗੇ।
ਸ੍ਰੀ ਦਰਬਾਰ ਸਾਹਿਬ ਦੀ ਤਰ੍ਹਾਂ ਸੁਖਬੀਰ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਗਲੇ ਵਿੱਚ ਤਖਤੀ ਲੈ ਕੇ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥਾਂ ਵਿੱਚ ਬਰਛਾ ਫੜਕੇ ਸੇਵਾ ਨਿਭਾਈ। ਹਾਲਾਂਕਿ ਕੱਲ੍ਹ ਦੀ ਘਟਨ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ।ਇਸ ਸੁਰੱਖਿਆ ਘੇਰੇ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੁਰੱਖਿਆ ਲਿਹਾਜੇ ਦੇ ਨਾਲ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਜਾਵੇਗੀ।
Latest Videos