Sukhbir Badal: ਸੁਖਬੀਰ ਬਾਦਲ ‘ਤੇ ਸ੍ਰੀ ਨਾਂਦੇੜ ਸਾਹਿਬ ‘ਚ ਹਮਲਾ, ਮੁਲਜ਼ਮ ਕਾਬੂ
ਮੁੱਢਲੀ ਜਾਣਕਾਰੀ ਅਨੁਸਾਰ, ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਨਿਹੰਗ ਨੇ ਕਿਰਪਾਨ ਨਾਲ ਉਨ੍ਹਾਂ 'ਤੇ ਹਮਲਾ ਕੀਤਾ। ਹਮਲੇ ਵਿੱਚ ਬਾਦਲ ਦੇ ਹੱਥ ਤੇ ਸੱਟ ਲੱਗੀ ਹੈ, ਜਦੋਂ ਕਿ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋਇਆ ਹੈ।
Sukhbir Badal Attacked in Nanded Sahib: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਹਮਲੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ‘ਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਗੁਰਦੁਆਰੇ ਵਿੱਚ ਮੱਥਾ ਟੇਕ ਰਹੇ ਸਨ।।
Published on: Aug 13, 2026 04:09 PM
Follow Us
Latest Videos
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ