ਨੀਲਾ ਚੋਲਾ, ਹੱਥ ‘ਚ ਬਰਛਾ…ਗਲ ‘ਚ ਤਖ਼ਤੀ… ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ
ਸੁਖਬੀਰ ਬਾਦਲ ਅਤੇ ਸੁਖਦੇਵ ਢੀਂਡਸਾ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਇੱਕ ਲੰਗਰ ਵਿੱਚ ਜਾ ਕੇ ਭਾਂਡਿਆਂ ਦੀ ਸੇਵਾ ਕੀਤੀ। ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਦੇ ਜੁਰਮ ਕਬੂਲ ਕਰਕੇ ਸਜ਼ਾਵਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਜਥੇਦਾਰ ਸਾਹਿਬ ਨੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਬਾਗੀ ਅਤੇ ਦਾਗੀ ਆਗੂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ।
ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬਾਗੀ ਧੜੇ ਅਤੇ ਵਿਰੋਧ ਨਾ ਕਰਨ ਦੇ ਦੋਸ਼ੀ ਆਗੂਆਂ ਨੂੰ ਵੀ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਕਰਨ ਦੇ ਹੁਕਮ ਦਿੱਤੇ ਗਏ ਹਨ। ਅੱਜ ਮੰਗਲਵਾਰ ਨੂੰ ਸੁਖਬੀਰ ਬਾਦਲ ਤੋਂ ਇਲਾਵਾ 2007-17 ਦੌਰਾਨ ਦੋਸ਼ੀ ਐਲਾਨੇ ਗਏ ਸਾਰੇ ਕੈਬਨਿਟ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 9 ਸਾਲ ਪਹਿਲਾਂ ਮੁਆਫ਼ੀ ਦੇਣ ਅਤੇ ਕੇਸ ਵਾਪਸ ਲੈਣ ਦੇ ਮਾਮਲੇ ਵਿੱਚ ਦੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਹੈ। ਸੁਖਬੀਰ ਸਿੰਘ ਬਾਦਲ ਆਪਣੇ ਗਲ ਵਿੱਚ ਤਖ਼ਤੀ ਪਾ ਕੇ, ਸੇਵਾਦਾਰ ਦੇ ਕੱਪੜੇ ਪਾ ਕੇ ਗੋਲਡਨ ਟੈਂਪਰ ਦੇ ਬਾਹਰ ਬਰਸ਼ਾ ਲੈ ਕੇ ਸੇਵਾ ਕਰ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਪਖਾਨੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਦਿੱਤੀ ਗਈ ਹੈ।
Published on: Dec 03, 2024 02:47 PM
Latest Videos