ਸੁਖਬੀਰ ਬਾਦਲ ਭਰਤੀ ਘੁਟਾਲਿਆਂ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਿਆ

Feb 09, 2023 | 3:43 PM IST

ਜਲੰਧਰ ਪਹੁੰਚੇ ਸ਼੍ਰੋਮਣੀ ਅਕਾਲੀ ਦੱਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ 'ਤੇ ਇਲਜਾਮਾਂ ਦੀ ਝੜੀ ਲਗਾ ਦਿੱਤੀ। ਉਨ੍ਹਾਂ ਨੇ ਭਗਵੰਤ ਮਾਨ ਤੇ ਕਠਪੁਤਲੀ ਸਰਕਾਰ ਕਰਾਰ ਦੇ ਕੇ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ 'ਚ ਧੱਕਣ ਦਾ ਇਲਜਾਮ ਲਗਾਇਆ।

ਹੋਰਨਾਂ ਭਰਤੀ ਘੁਟਾਲਿਆਂ ਨੇ ਨੌਜਵਾਨਾਂ ਦਾ ਮਨੋਬਲ ਡੇਗ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਤਿੱਖੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿਚ ਨਾਇਬ ਤਹਿਸੀਲਦਾਰਾਂ ਦੀ ਭਰਤੀ ਸਮੇਤ ਭਰਤੀ ਦੇ ਹੋਏ ਵਾਰ ਵਾਰ ਘੁਟਾਲਿਆਂ ਨੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਕਾਬ ਕਰ ਦਿੰਤਾ ਹੈ। ਨਾਲ ਹੀ ਇਹ ਵੀ ਸਾਬਤ ਹੋ ਗਿਆ ਹੈ ਕਿ ਉਹਨਾਂ ਦੀ ਸਰਕਾਰ ਨੱਕ ਤੱਕ ਭ੍ਰਿਸ਼ਟਾਚਾਰ ਵਿਚ ਡੁੱਬੀ ਹੋਈ ਹੈ।