VIDEO: MP ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਮਿਲੀ ਧਮਕੀ, ਜਾਣੋਂ…ਕਿਸ ‘ਤੇ ਲੱਗੇ ਆਰੋਪ?

| Edited By: Kusum Chopra

| Aug 01, 2025 | 4:19 PM IST

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਐਕਸ ਹੈਂਡਲ ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਨੂੰ ਜੇਲ੍ਹ ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ

Gangster Jaggu Bhagwanpuria Threat Call: ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ, ਉਦੇਵੀਰ ਸਿੰਘ ਰੰਧਾਵਾ ਨੂੰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੁਖਜਿੰਦਰ ਰੰਧਾਵਾ ਦਾ ਇਲਜ਼ਾਮ ਹੈ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਇੱਕ ਸਾਥੀ ਉਨ੍ਹਾਂ ਦੇ ਪੁੱਤਰ ਨੂੰ ਮਿਲਿਆ ਸੀ ਤੇ ਜਾਣ ਤੋਂ ਇੱਕ ਘੰਟੇ ਦੇ ਅੰਦਰ-ਅੰਦਰ, ਉਸ ਦੇ ਉੱਪਰ ਗੋਲੀ ਚਲਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੈਂ ਸੰਸਦ ਸੈਸ਼ਨ ਲਈ ਦਿੱਲੀ ‘ਚ ਹਾਂ, ਕੋਈ ਵੀ ਗੈਂਗਸਟਰ ਮੈਨੂੰ ਹਿਲਾ ਨਹੀਂ ਸਕਦਾ। ਇਸ ਘਟਨਾ ਤੋਂ ਬਾਅਦ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ। ਹੋਰ ਜਾਣਕਾਰੀ ਲਈ ਵੇਖੋ ਪੂਰੀ ਰਿਪੋਰਟ

Published on: Aug 01, 2025 04:17 PM IST