‘ਆਪ’ ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ ‘ਤੇ ਸਾਧਿਆ ਨਿਸ਼ਾਨਾ, ਕਿਹਾ “ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ”
ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) 'ਤੇ ਕੇਂਦਰੀ ਫੋਰਸ ਸੀਆਈਐਸਐਫ ਤਾਇਨਾਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ 'ਤੇ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ ਅਤੇ ਪੰਜਾਬ ਭਾਜਪਾ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ।
ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ‘ਤੇ ਕੇਂਦਰੀ ਫੋਰਸ ਸੀਆਈਐਸਐਫ ਤਾਇਨਾਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ ਅਤੇ ਪੰਜਾਬ ਭਾਜਪਾ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਨੀਲ ਗਰਗ ਨੇ ਭਾਜਪਾ ਦੇ ਪੰਜਾਬ ਮੁਖੀ ਸੁਨੀਲ ਜਾਖੜ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪਾਣੀ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਜਾਖੜ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਸਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਪਾਰਟੀ ਦੇ ਮੀਡੀਆ ਇੰਚਾਰਜ ਸੀਆਈਐਸਐਫ ਤਾਇਨਾਤ ਕਰਨ ਦੇ ਫੈਸਲੇ ਦਾ ਸਮਰਥਨ ਕਰ ਰਹੇ ਹਨ। ਇਹ ਸਮਝ ਤੋਂ ਪਰੇ ਹੈ।