Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
ਪੰਜਾਬ ਸਰਕਾਰ ਜੇਕਰ ਅੱਜ ਨਾਮ ਸੌਂਪ ਦਿੰਦੀ ਹੈ ਤਾਂ ਸੁਪਰੀਮ ਕੋਰਟ ਕਮੇਟੀ ਮੈਂਬਰਾਂ ਨੂੰ ਅੰਤਿਮ ਰੂਪ ਦੇ ਸਕਦੀ ਹੈ। ਇਹ ਕਮੇਟੀ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਤਾਲਮੇਲ ਦਾ ਕੰਮ ਕਰੇਗੀ। SC ਨੇ ਪਿਛਲੀ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਸੀ ਕਿ ਦੋਵਾਂ ਸੂਬਿਆਂ ਦੇ ਵਕੀਲ ਇਸ ਅਦਾਲਤ ਵੱਲੋਂ ਗਠਿਤ ਕੀਤੀ ਜਾਣ ਵਾਲੀ ਕਮੇਟੀ ਅੱਗੇ ਮੁੱਦਿਆਂ ਦੇ ਪ੍ਰਸਤਾਵਿਤ ਵਿਸ਼ੇ ਨੂੰ ਪੇਸ਼ ਕਰਨਗੇ। ਕਮੇਟੀ ਕਿਸਾਨਾਂ ਦੇ ਮਸਲੇ ਸੁਲਝਾਉਣ ਦਾ ਯਤਨ ਕਰੇਗੀ।
ਪੰਜਾਬ ਹਰਿਆਣਾ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦਾ ਮਾਮਲੇ ਹੁਣ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਖੇ ਪਹੁੰਚ ਗਿਆ ਹੈ। ਜਿਸ ਨੂੰ ਲੈਕੇ ਸੋਮਵਾਰ ਨੂੰ ਸੁਪਰੀਮ ਕੋਰਟ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਕੋਰਟ ਨੇ ਦੋਵਾਂ ਸਰਕਾਰਾਂ (ਪੰਜਾਬ, ਹਰਿਆਣਾ) ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਕੋਰਟ ਦੇ ਹੁਕਮਾਂ ਤੋਂ ਬਾਅਦ ਮੀਟਿੰਗ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ ਕਿਹਾ ਗਿਆ। ਜੋ ਪੰਜਾਬ ਸਰਕਾਰ ਅੱਜ ਸੁਪਰੀਮ ਕੋਰਟ ਨੂੰ ਸੌਂਪ ਸਕਦੀ ਹੈ।