ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਅੰਤਰਿਮ ਜ਼ਮਾਨਤ, ਸੌਰਭ ਭਾਰਦਵਾਜ ਨੇ ਬੀਜੇਪੀ ‘ਤੇ ਸਾਧਿਆ ਨਿਸ਼ਾਨਾ

| Edited By: Kusum Chopra

| Jul 12, 2024 | 7:02 PM IST

ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਸੌਰਭ ਭਾਰਦਵਾਜ ਨੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕੇਜਰੀਵਾਲ ਖੁਦ ਫੈਸਲਾ ਕਰ ਸਕਦੇ ਹਨ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਜਾਂ ਨਹੀਂ।

ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਆਮ ਆਦਮੀ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ। ਸੌਰਭ ਭਾਰਦਵਾਜ ਨੇ ਕਿਹਾ ਕਿ ਈਡੀ ਦੀ ਦਲੀਲ ਸੁਣਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਪਹਿਲਾਂ ਹੀ 90 ਦਿਨਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਦੇ ਲੋਕ ਛਾਲਾਂ ਮਾਰ ਰਹੇ ਸਨ ਕਿ ਅਰਵਿੰਦ ਕੇਜਰੀਵਾਲ ‘ਤੇ ਮੁਕੱਦਮਾ ਹੋ ਗਿਆ ਹੈ। ਹੁਣ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ‘ਤੇ ਅਦਾਲਤ ਨੇ ਕਿਹਾ ਹੈ ਕਿ ਉਹ ਇਸ ਲਈ ਆਪਣਾ ਫੈਸਲਾ ਲੈ ਸਕਦੇ ਹਨ। ਕੋਈ ਅਦਾਲਤ ਜਾਂ ਕਾਨੂੰਨ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਨਹੀਂ ਕਰ ਸਕਦਾ। ਵੀਡੀਓ ਦੇਖੋ
Published on: Jul 12, 2024 04:50 PM IST