ਨੇਮਪਲੇਟ ਨਹੀਂ ਲਗੇਗੀ…ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਕੀਤਾ ਰੱਦ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਕੰਵਰ ਰੂਟ 'ਤੇ ਨੇਮ ਪਲੇਟ ਲਗਾਉਣ ਦੇ ਮੁੱਦੇ 'ਤੇ ਯੂਪੀ ਸਰਕਾਰ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅੰਤਰਿਮ ਹੁਕਮ 5 ਅਗਸਤ ਤੱਕ ਜਾਰੀ ਰਹੇਗਾ। ਅਦਾਲਤ ਨੇ ਨੇਮ ਪਲੇਟ ਮਾਮਲੇ 'ਚ ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਕੰਵਰ ਰੂਟ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਯੂਪੀ ਸਰਕਾਰ ਤੋਂ ਜਵਾਬ ਮੰਗਿਆ, ਜਿਸ ਤੋਂ ਬਾਅਦ ਅੱਜ ਯੂਪੀ ਸਰਕਾਰ ਦੀਆਂ ਸਾਰੀਆਂ ਦਲੀਲਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਅੰਤਰਿਮ ਹੁਕਮ 5 ਅਗਸਤ ਤੱਕ ਲਾਗੂ ਰਹੇਗਾ। ਅਦਾਲਤ ਨੇ ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨੇਮ ਪਲੇਟ ਮਾਮਲੇ ‘ਤੇ ਅਗਲੀ ਸੁਣਵਾਈ ਤੀਜੇ ਸੋਮਵਾਰ ਨੂੰ ਹੋਵੇਗੀ। ਜਦੋਂ ਕਿ ਯੂਪੀ ਸਰਕਾਰ ਨੇ ਅਦਾਲਤ ਨੂੰ ਦਿੱਤੇ ਆਪਣੇ ਜਵਾਬ ਵਿੱਚ ਕਿਹਾ ਸੀ ਕਿ ਨੇਮ ਪਲੇਟ ਸਬੰਧੀ ਹੁਕਮ ਸ਼ਾਂਤੀ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਸਨ। ਵੀਡੀਓ ਦੇਖੋ
Latest Videos