Swati Maliwal Case: ਸਵਾਤੀ ਮਾਲੀਵਾਲ ਮਾਮਲੇ ‘ਚ ਹੁਣ ਤੱਕ ਕੀ ਹੋਇਆ? ਜਾਣੋ
ਦਿੱਲੀ ਪੁਲਿਸ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। 13 ਮਈ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ।
ਦਿੱਲੀ ਪੁਲਿਸ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦੀ ਜਾਂਚ ਅਤੇ ਸਬੂਤ ਇਕੱਠੇ ਕਰਨ ਲਈ ਮੁੰਬਈ ਲੈ ਗਈ ਹੈ। ਪੁਲਿਸ ਨੇ ਤੀਸ ਹਜ਼ਾਰੀ ਅਦਾਲਤ ਨੂੰ ਸੂਚਿਤ ਕੀਤਾ ਹੈ ਕਿ ਦੋਸ਼ੀ ਵਿਭਵ ਕੁਮਾਰ ਨੂੰ ਮੁੰਬਈ ਵਿਚ ਉਸ ਥਾਂ ‘ਤੇ ਲਿਜਾਇਆ ਜਾਵੇਗਾ ਜਿੱਥੇ ਉਸ ਨੇ ਕਥਿਤ ਤੌਰ ‘ਤੇ ਆਪਣਾ ਬੀਆਈਐਸ ਫ਼ੋਨ ਫਾਰਮੈਟ ਕੀਤਾ ਸੀ। 13 ਮਈ ਨੂੰ ਹੋਈ ਕੁੱਟਮਾਰ ਦੀ ਘਟਨਾ ਤੋਂ ਬਾਅਦ ਹੁਣ ਤੱਕ ਇਸ ਮਾਮਲੇ ਵਿੱਚ ਕੀ ਕਾਰਵਾਈ ਹੋਈ। ਜਾਣਨ ਲਈ ਦੇਖੋ ਵੀਡੀਓ