SYL ਦੇ ਮੁੱਦੇ ‘ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ…
ਸੀਐਮ ਮਾਨ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਦਾ ਹੱਲ ਨਿਕਲਣਾ ਚਾਹੀਦਾ ਹੈ। ਇਹ ਬਜ਼ੁਰਗਾਂ ਦੀ ਲੜਾਈ ਸੀ। ਹਰਿਆਣਾ ਸਾਡਾ ਦੁਸ਼ਮਣ ਨਹੀਂ, ਛੋਟਾ ਭਰਾ ਹੈ। ਸਾਰੀਆਂ ਨੂੰ ਬਣਦਾ ਹੱਲ ਮਿਲਣਾ ਚਾਹੀਦਾ ਹੈ। ਅਸੀਂ ਨਵੀਂ ਪੀੜੀ ਹਾਂ ਇਸ ਮੁੱਦੇ ਦੇ ਹੱਲ ਲਈ ਹਰ ਬਣਦੀ ਕੋਸ਼ਿਸ਼ ਕਰਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਹੀ ਇਹ ਬੈਠਕ ਹੋਈ ਹੈ।
ਚੰਡੀਗੜ੍ਹ ਦੇ ਹੋਟਲ ਤਾਜ ਵਿੱਚ SYL ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਬੈਠਕ ਹੋਈ। ਇਸ ਬੈਠਕ ਵਿੱਚ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ। ਇਸ ਬੈਠਕ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪਾਣੀਆਂ ਦੇ ਮੁੱਦੇ ਨੂੰ ਲੈ ਕੇ ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਬੈਠਕ ਬਹੁਤ ਚੰਗੇ ਮਾਹੌਲ ਵਿੱਚ ਹੋਈ ਹੈ ਅਤੇ ਨਤੀਜੇ ਵੀ ਚੰਗੇ ਆਉਣਗੇ। ਸੀਐਮ ਭਗਵੰਤ ਮਾਨ ਨੇ ਕਿਹਾ ਕਿ SYL ਦਾ ਮੁੱਦ ਬਹੁਤ ਪੁਰਾਣਾ ਹੈ। ਉਨ੍ਹਾਂ ਨੇ ਹੋਰ ਕੀ-ਕੀ ਕਿਹਾ…ਵੇਖੋ ਵੀਡੀਓ….
