ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ…ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!

| Edited By: Isha Sharma

Apr 10, 2025 | 4:33 PM

ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਗੋਇੰਦਵਾਲ ਸਾਹਿਬ ਥਾਣਾ ਖੇਤਰ ਵਿੱਚ ਦੋ ਧਿਰਾਂ ਵਿਚਕਾਰ ਲੜਾਈ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਬ ਇੰਸਪੈਕਟਰ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚਿਆ ਸੀ। ਇਸ ਗੋਲੀਬਾਰੀ ਵਿੱਚ ਇੱਕ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ। ਪੁਲਿਸ ਨੇ ਸਰਪੰਚ ਕੁਲਦੀਪ ਸਮੇਤ 20 ਲੋਕਾਂ ਖ਼ਿਲਾਫ਼ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।