ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
ਤਰਨਤਾਰਨ ਦੇ ਨਵੇਂ ਵਿਧਾਇਕ ਹਰਮੀਤ ਸੰਧੂ ਨੇ ਚੁੱਕੀ ਅਹੁਦੇ ਦੀ ਸਹੁੰ, ਬਣੇ ਸਭ ਤੋਂ ਵੱਧ ਤਜ਼ਰਬੇਕਾਰ ਲੀਡਰ

ਤਰਨਤਾਰਨ ਦੇ ਨਵੇਂ ਵਿਧਾਇਕ ਹਰਮੀਤ ਸੰਧੂ ਨੇ ਚੁੱਕੀ ਅਹੁਦੇ ਦੀ ਸਹੁੰ, ਬਣੇ ਸਭ ਤੋਂ ਵੱਧ ਤਜ਼ਰਬੇਕਾਰ ਲੀਡਰ

amanpreet-kaur
Amanpreet Kaur | Updated On: 20 Nov 2025 18:05 PM IST

ਹਰਮੀਤ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਸੱਚੇ ਪਾਤਸ਼ਾਹ ਦਾ ਧੰਨਵਾਦ ਕਰਦਾ ਹਾਂ ਤੇ ਨਾਲ ਹੀ ਤਰਨਤਾਰਨ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇੱਕ ਹਫ਼ਤੇ ਅੰਦਰ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। ਅੱਜ ਮੈਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨਾਲ ਵਿਕਾਸ 'ਤੇ ਚਰਚਾ ਕੀਤੀ।

Harmeet Singh Sandhu: ਤਰਨਤਾਰਨ ਜ਼ਿਮਨੀ ਚੋਣ ਚ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਦੇ ਅਹੁਦੇ ਦੀ ਸਹੁੰ ਚੁੱਕੀ। ਵਿਧਾਨ ਸਭਾ ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਹ, ਹੁਣ ਆਪਣੇ ਪਹਿਲੇ ਵਿਧਾਨ ਸਭਾ ਸੈਸ਼ਨ ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਰੋਹ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਿੱਸਾ ਲੈਣਗੇ। ਸਹੁੰ ਚੁੱਕ ਪ੍ਰੋਗਰਾਮ ਤੋਂ ਪਹਿਲਾਂ ਹਰਮੀਤ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ। ਹਰਮੀਤ ਸਿੰਘ ਸੰਧੂ ਚੌਥੀ ਵਾਰ ਵਿਧਾਇਕ ਬਣੇ ਹਨ। ਵਿਧਾਨ ਸਭਾ ਤੇ ਤਜ਼ਰਬੇ ਨਾਲ ਉਹ ਆਮ ਆਦਮੀ ਪਾਰਟੀ ਦੇ ਸਭ ਤੋਂ ਸੀਨੀਅਰ ਲੀਡਰ ਹਨ। ਮੀਡੀਆ ਨੇ ਸਪੀਕਰ ਸੰਧਵਾਂ ਨੂੰ ਜਦੋਂ ਸਵਾਲ ਕੀਤਾ ਕਿ ਸੰਧੂ ਚੌਥੀ ਵਾਰ ਵਿਧਾਇਕ ਬਣੇ ਹਨ ਤੇ ਉਹ ਸਭ ਤੋਂ ਸੀਨੀਅਰ ਲੀਡਰ ਬਣ ਗਏ ਹਨ। ਇਸ ਤੇ ਉਨ੍ਹਾਂ ਨੇ ਕਿਹਾ ਕਿ ਸੰਧੂ ਸਾਬ੍ਹ ਦੇ ਤਜ਼ਰਬੇ ਦਾ ਫਾਇਦਾ ਹਵੇਗਾ।

Published on: Nov 20, 2025 06:05 PM