ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ‘ਤੇ ਦਾਗੇ ਗਏ ਅੱਥਰੂ ਗੈਸ, ਪੰਧੇਰ ਨੇ ਕੀਤਾ ਰੋਲ ਰੋਕਣ ਦਾ ਐਲਾਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 18 ਤੱਕ ਕੋਈ ਵੀ ਜੱਥਾ ਦਿੱਲੀ ਵੱਲ ਕੂਚ ਨਹੀਂ ਕਰੇਗਾ। ਦਿੱਲੀ ਕੂਚ ਕਰਨ ਵਾਲੇ ਅਗਲੇ ਜੱਥੇ ਵਿੱਚ ਹਰਿਆਣਾ ਦੇ ਕਿਸਾਨ ਵੀ ਸ਼ਾਮਿਲ ਹੋਣਗੇ। ਕਿਸਾਨਾਂ ਨੇ 14 ਦਸੰਬਰ (ਅੱਜ) ਨੂੰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ ਕੀਤੀ ਸੀ ਪਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਇਹ ਕੋਸ਼ਿਸ਼ ਅਸਫ਼ਲ ਹੋ ਗਈ।
ਕਿਸਾਨ ਬੀਤੇ ਕਈ ਮਹੀਨਿਆਂ ਤੋਂ ਸ਼ੰਭੂ ਸਰਹੱਦ ਤੇ ਖੜ੍ਹੇ ਹਨ, ਉਹ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਇੱਕ ਵਾਰ ਫਿਰ ਕਿਸਾਨਾਂ ਨੇ ਅੱਜ (ਸ਼ਨੀਵਾਰ) ਨੂੰ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਪਰ ਹਰਿਆਣਾ ਪੁਲਿਸ ਨੇ ਘੱਗਰ ਦਰਿਆ ਦੇ ਪੁਲ ਤੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਕਾਫੀ ਬਹਿਸ ਵੀ ਹੋਈ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਦੁਪਿਹਰ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸ਼ੰਭੂ ਬਾਰਡਰ ਤੇ ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਸੁਣੇ ਜਾਣ ਤੋਂ ਬਾਅਦ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ।
Latest Videos