Haryana: ਮਹਿੰਦਰਗੜ੍ਹ ‘ਚ ਭਿਆਨਕ ਹਾਦਸਾ, ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 28 ਜ਼ਖ਼ਮੀ
ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਅੱਜ ਦੇਸ਼ ਭਰ ਵਿੱਚ ਈਦ ਉਲ ਫਿਤਰ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਰਕਾਰੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੇ ਬਾਵਜੂਦ ਇਸ ਸਕੂਲ ਵੱਲੋਂ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਕਲਾਸਾਂ ਲਾਈਆਂ ਜਾ ਰਹੀਆਂ ਹਨ। ਨਿਯਮਾਂ ਦੀ ਅਣਦੇਖੀ ਕਰਕੇ ਬੱਚਿਆਂ ਨੂੰ ਬੱਸ ਰਾਹੀਂ ਸਕੂਲ ਲਿਜਾਇਆ ਜਾ ਰਿਹਾ ਸੀ। ਪੁਲਿਸ ਪ੍ਰਸ਼ਾਸਨ ਹੁਣ ਇਸ ਐਂਗਲ ਵਿੱਚ ਵੀ ਸਕੂਲ ਖ਼ਿਲਾਫ਼ ਜਾਂਚ ਕਰਕੇ ਕਾਰਵਾਈ ਕਰੇਗਾ।
ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਾਰਨੌਲ ਵਿੱਚ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕਨੀਨਾ ਦੇ ਪਿੰਡ ਉਨਹਾਨੀ ਨੇੜੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਹੋ ਗਈ। 28 ਬੱਚੇ ਜ਼ਖਮੀ ਹੋਏ ਹਨ। ਹਾਲਾਂਕਿ ਪ੍ਰਸ਼ਾਸਨ ਨੇ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਇਹ ਬੱਸ ਜੀਐਲ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਇਸ ਵਿੱਚ ਕਰੀਬ 30-35 ਬੱਚੇ ਸਨ। ਸਕੂਲ ਚ ਈਦ ਦੀ ਸਰਕਾਰੀ ਛੁੱਟੀ ਵਾਲੇ ਦਿਨ ਵੀ ਲਗਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਸਕੂਲ ਪ੍ਰਬੰਧਨ ਤੇ ਵੀ ਸਵਾਲ ਉੱਠ ਰਹੇ ਹਨ।
ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਦੱਸਿਆ ਕਿ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਰੇਵਾੜੀ-ਮਹੇਂਦਰਗੜ੍ਹ ਰੋਡ ਤੇ ਉਨਹਾਨੀ ਪਿੰਡ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਜੀਐਲ ਪਬਲਿਕ ਸਕੂਲ ਦੀ ਬੱਸ ਵਿੱਚ 30 ਤੋਂ 35 ਬੱਚੇ ਸਵਾਰ ਸਨ। ਇਸ ਹਾਦਸੇ ਚ 6 ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ 28 ਦੇ ਕਰੀਬ ਬੱਚੇ ਜ਼ਖਮੀ ਹੋ ਗਏ ਹਨ। ਕੁਝ ਬੱਚਿਆਂ ਨੂੰ ਰੇਵਾੜੀ ਅਤੇ ਕੁਝ ਨੂੰ ਮਹਿੰਦਰਗੜ੍ਹ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। 7 ਤੋਂ 8 ਬੱਚਿਆਂ ਨੂੰ ਨਿਹਾਲ ਹਸਪਤਾਲ ਤੋਂ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ।