27 ਅਪ੍ਰੈਲ ਨੂੰ ਕੀਤਾ ਜਾਵੇਗਾ ਸਾਬਕਾ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ Punjabi news - TV9 Punjabi

27 ਅਪ੍ਰੈਲ ਨੂੰ ਕੀਤਾ ਜਾਵੇਗਾ ਸਾਬਕਾ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ

Published: 

26 Apr 2023 14:08 PM

ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਦਲਜੀਤ ਚੀਮਾ(Daljeet Cheema) ਨੇ ਪ੍ਰਕਾਸ਼ ਸਿੰਘ ਬਾਦਲ ਦੇ ਨਿਧਨ ਤੇ ਆਪਣਾ ਦੁੱਖ ਪ੍ਰਗਟ ਕੀਤਾ। ਇਸ ਤੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਯਾਤਰਾ ਦਾ ਪੂਰਾ ਰੂਟ ਮੈਪ ਸਮਝਾਇਆ ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ(Prakash Singh Badal) ਦਾ ਅੰਤਿਮ ਸੰਸਕਾਰ ਉਨਾਂ ਦੇ ਪਿੰਡ 27 ਅਪ੍ਰੈਲ ਨੂੰ ਕੀਤਾ ਜਾਵੇਗਾ।

Follow Us On

ਬਾਦਲ ਨੇ ਆਪਣੇ ਸਿਆਸੀ ਇਤਿਹਾਸ ਵਿੱਚ ਕਈ ਰਿਕਾਰਡ ਬਣਾਏ… 1952 ਵਿੱਚ ਉਹ ਸਭ ਤੋਂ ਘੱਟ ਉਮਰ ਦੇ ਸਰਪੰਚ ਬਣੇ। ਉਹ ਬਾਦਲ ਪਿੰਡ ਤੋਂ ਚੁਣੇ ਗਏ ਸਨ.1970 ਵਿੱਚ ਉਹ ਸੂਬੇ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇਉਦੋਂ ਉਹ 43 ਸਾਲ ਦੇ ਸਨ। ਇਸ ਦੇ ਨਾਲ ਹੀ ਜਦੋਂ ਉਹ 2012 ਵਿੱਚ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਬਣਨ ਦਾ ਰਿਕਾਰਡ ਬਣਾਇਆ.ਉਦੋਂ ਉਨ੍ਹਾਂ ਦੀ ਉਮਰ 85 ਸਾਲ ਸੀ.ਉਸ ਤੋਂ ਬਾਅਦ 1970 ਤੋਂ 1971 ਤੱਕ ਪਹਿਲੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ। 1977 ਤੋਂ 1980 ਤੱਕ ਉਹ ਪੰਜਾਬ ਦੇ ਮੁੱਖ ਮੰਤਰੀ ਰਹੇ… ਫਿਰ 1997 ਤੋਂ 2002 ਤੱਕ ਅਤੇ ਆਖਰੀ ਵਾਰ 2007 ਤੋਂ 2017 ਤੱਕ ਪੰਜਾਬ ਦੀ ਸੱਤਾ ਸੰਭਾਲੀ ਅਤੇ ਮੁੱਖ ਮੰਤਰੀ ਦੇ ਅਹੁਦੇ ਦਾ ਚਾਰਜ ਸੰਭਾਲਿਆ।

ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ 21 ਅਪ੍ਰੈਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ… ਇਸ ਤੋਂ ਇਲਾਵਾ ਉਨ੍ਹਾਂ ਨੂੰ ਬ੍ਰੌਨਕਾਇਲ ਅਸਥਮਾ ਅਤੇ ਗੈਸਟਰਾਈਟਸ ਦੀ ਸ਼ਿਕਾਇਤ ਦੱਸੀ ਗਈ ਸੀ… ਉਦੋਂ ਤੋਂ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਸੀ… ਜਿਸ ਤੋਂ ਬਾਅਦ ਹਸਪਤਾਲ ਉਨਾਂ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਸੀ

Exit mobile version