ਜਲੰਧਰ ਦੇ ਅਮਰ ਨਗਰ ‘ਚ ਕਾਰ ਵਾਸ਼ਿੰਗ ਸੈਂਟਰ ਦੇ ਮਾਲਕ ‘ਤੇ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ

| Edited By:

| Mar 15, 2023 | 4:34 PM

ਹੈਲਪ ਐਂਡ ਕੇਅਰ ਵੈਲਫੇਅਰ ਸੁਸਾਇਟੀ ਦੇ ਮੁਖੀ ਮਨਦੀਪ ਸਿੰਘ ਦੁਸਾਂਝ ਨੇ ਦੱਸਿਆ ਕਿ ਉਨ੍ਹਾਂ ਦੇ ਵਾਸ਼ਿੰਗ ਸੈਂਟਰ ਦੇ ਬਾਹਰ ਕੁਝ ਵਿਅਕਤੀਆਂ ਨੇ ਆਪਣੀ ਕਾਰ ਪਾਰਕ ਕੀਤੀ ਹੋਈ ਸੀ।

ਜਲੰਧਰ ਦੇ ਅਮਰ ਨਗਰ ‘ਚ ਕਾਰ ਵਾਸ਼ਿੰਗ ਸੈਂਟਰ ਦੇ ਮਾਲਕ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਘਟਨਾ ਦੌਰਾਨ ਆਸਪਾਸ ਦੇ ਲੋਕ ਵੀ ਉਥੇ ਇਕੱਠੇ ਹੋ ਗਏ। ਇਸ ਸਬੰਧੀ ਜ਼ਖ਼ਮੀ ਹੋਏ ਕਾਰ ਵਾਸ਼ਿੰਗ ਸੈਂਟਰ ਦੇ ਮਾਲਕ ਮਨਦੀਪ ਦੁਸਾਂਝ ਨੇ ਥਾਣਾ 8 ਵਿੱਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਦਿੰਦਿਆਂ ਹੈਲਪ ਐਂਡ ਕੇਅਰ ਵੈਲਫੇਅਰ ਸੁਸਾਇਟੀ ਦੇ ਮੁਖੀ ਮਨਦੀਪ ਸਿੰਘ ਦੁਸਾਂਝ ਨੇ ਦੱਸਿਆ ਕਿ ਉਨ੍ਹਾਂ ਦੇ ਵਾਸ਼ਿੰਗ ਸੈਂਟਰ ਦੇ ਬਾਹਰ ਕੁਝ ਵਿਅਕਤੀਆਂ ਨੇ ਆਪਣੀ ਕਾਰ ਪਾਰਕ ਕੀਤੀ ਹੋਈ ਸੀ।ਜਿਸ ਕਾਰਨ ਆਵਾਜਾਈ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੌਰਾਨ ਕੁਝ ਦਿਨ ਪਹਿਲਾਂ ਵੀ ਇੱਥੇ ਇੱਕ ਹਾਦਸਾ ਵਾਪਰਿਆ ਸੀ। ਜਿਸ ਕਾਰਨ ਉਸ ਨੇ ਉਕਤ ਵਿਅਕਤੀਆਂ ਨੂੰ ਕਾਰ ਸਾਈਡ ‘ਤੇ ਕਰਨ ਲਈ ਕਿਹਾ ਤਾਂ ਉਕਤ ਨੌਜਵਾਨ ਕਾਰ ਸਾਈਡ ‘ਤੇ ਕਰਨ ਦੀ ਬਜਾਏ ਆ ਕੇ ਮੇਰੇ ਨਾਲ ਕੁੱਟਮਾਰ ਕਰਨ ਲੱਗੇ | ਇਸ ਦੌਰਾਨ ਉਸ ਨੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।ਮਨਦੀਪ ਨੇ ਦੱਸਿਆ ਕਿ ਜੋ ਹਮਲਾ ਹੋਇਆ ਹੈ, ਉਹ ਰਜਿਸਟਰਡ ਹਮਲਾ ਸੀ। ਕਿਉਂਕਿ ਹਮਲਾ ਕਰਨ ਵਾਲੇ ਵਿਅਕਤੀਆਂ ਵੱਲੋਂ ਨਾਜਾਇਜ਼ ਉਸਾਰੀ ਦਾ ਕੰਮ ਚੱਲ ਰਿਹਾ ਸੀ। ਜਿਸ ਦੀ ਮੈਂ ਕੁਝ ਦਿਨ ਪਹਿਲਾਂ ਨਗਰ ਨਿਗਮ ਨੂੰ ਸ਼ਿਕਾਇਤ ਕੀਤੀ ਸੀ ਅਤੇ ਨਿਗਮ ਅਧਿਕਾਰੀਆਂ ਨੇ ਇਸ ਨਾਜਾਇਜ਼ ਉਸਾਰੀ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਸਨ।

Published on: Jan 23, 2023 03:47 PM