ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੀ ਕੋਰਟ ‘ਚ ਪੇਸ਼ੀ ਦੋਰਾਨ ਹੋਇਆ ਹਮਲਾ

Published: 28 Apr 2023 15:20 PM

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੀ ਕੋਰਟ 'ਚ ਪੇਸ਼ੀ ਦੋਰਾਨ ਹੋਇਆ ਹਮਲਾ। ਜਿਵੇਂ ਹੀ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉੱਥੇ ਮੌਜੂਦ ਵਕੀਲ ਸਾਹਿਬ ਸਿੰਘ ਖੁਰਾਲ ਨੇ ਪਿਸਤੌਲ ਕੱਢ ਲਿਆ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਵਕੀਲ ਨੂੰ ਦਬੋਚ ਲਿਆ ਅਤੇ ਉਸਦੇ ਹੱਥੋਂ ਪਿਸਤੌਲ ਖੋਹ ਲਿਆ

ਪੰਜਾਬ ‘ਚ ਰੋਪੜ ਦੇ ਮੋਰਿੰਡਾ ਸ਼ਹਿਰ ਦੇ ਗੁਰਦੁਆਰਾ ਸਾਹਿਬ ‘ਚ ਇੱਕ ਗੁਰਦੁਆਰੇ ਦੇ ਪ੍ਰਕਾਸ਼ ਅਸਥਾਨ ਵਿੱਚ ਦੋ ਗ੍ਰੰਥੀਆਂ ‘ਤੇ ਹਮਲਾ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਮੁਲਜ਼ਮ ਦੀ ਪਛਾਣ ਸਥਾਨਕ ਵਾਸੀ ਜਸਬੀਰ ਸਿੰਘ ਭੰਗੂ ਵਜੋਂ ਹੋਈ ਹੈ।ਇਹ ਘਟਨਾ ਸੋਮਵਾਰ ਦੁਪਹਿਰ ਕਰੀਬ 1.30 ਵਜੇ ਵਾਪਰੀ ਜਦੋਂ ਮੰਦਰ ਦੇ ਅੰਦਰ ਅਖੰਡ ਪਾਠ ਚੱਲ ਰਿਹਾ ਸੀ। ਗੁਰਦੁਆਰੇ ਅੰਦਰ ਮੌਜੂਦ ਔਰਤਾਂ ਸਮੇਤ 10 ਤੋਂ 15 ਵਿਅਕਤੀਆਂ ਨੇ ਮੁਲਜ਼ਮ ਨੂੰ ਫੜ ਕੇ ਉਸ ਦੀ ਜ਼ਬਰਦਸਤ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਪੁਲਿਸ ਨੇ ਜਸਵੀਰ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ। ਉਸ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਲਿਆਂਦਾ ਗਿਆ। ਜਿਵੇਂ ਹੀ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉੱਥੇ ਮੌਜੂਦ ਵਕੀਲ ਸਾਹਿਬ ਸਿੰਘ ਖੁਰਾਲ ਨੇ ਪਿਸਤੌਲ ਕੱਢ ਲਿਆ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਵਕੀਲ ਨੂੰ ਦਬੋਚ ਲਿਆ ਅਤੇ ਉਸਦੇ ਹੱਥੋਂ ਪਿਸਤੌਲ ਖੋਹ ਲਿਆ। ਵਕੀਲ ਸਾਦੇ ਕੱਪੜਿਆਂ ਵਿੱਚ ਸੀ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਵਕੀਲ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਆਮ ਲੋਕਾਂ ਨੂੰ ਅਦਾਲਤ ਵਿੱਚੋਂ ਬਾਹਰ ਕੱਢ ਦਿੱਤਾ। ਅਦਾਲਤ ਦੀ ਮਹਿਲਾ ਜੱਜ ਨੇ ਵੀ ਇਸ ਸਾਰੀ ਘਟਨਾ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।ਜਿਸ ਮਹਿਲਾ ਜੱਜ ਦੀ ਅਦਾਲਤ ਵਿੱਚ ਇਹ ਸਭ ਹੋਇਆ, ਉਸਦੀ ਸ਼ਿਕਾਇਤ ਤੇ ਮੁਲਜ਼ਮ ਵਕੀਲ ਸਾਹਿਬ ਸਿੰਘ ਖੁਰਾਲ ਖ਼ਿਲਾਫ਼ ਧਾਰਾ 307 ਅਤੇ 25/54/59 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਘਟਨਾ ਨਾਲ ਮਿਲਦਾ ਇੱਕ ਹੋਰ ਮਾਮਲਾ ਗੁਰਦਾਸ ਪੁਰ ਵਿੱਚ ਦਰਜ ਕੀਤਾ ਗਿਆ। ਪੰਜਾਬ ਪੁਲਿਸ ਨੇ ਵੀਰਵਾਰ ਨੂੰ ਗੁਰਦਾਸਪੁਰ ਦੇ ਪਿੰਡ ਸ਼ੂੜ ਕਲਾਂ ਦੇ ਇੱਕ ਗੁਰਦੁਆਰੇ ਵਿੱਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਟਕਾ ਸਾਹਿਬ ਦਾ ਅਪਮਾਨ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਇਲਾਕਾ ਨਿਵਾਸੀਆਂ ਨੇ ਬੇਅਦਬੀ ਦੀ ਘਟਨਾ ਸਬੰਧੀ ਦੋਸ਼ੀ ਸੁੱਚਾ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਮੁਲਜ਼ਮ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ।ਐਸ.ਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਮੁਲਜ਼ਮ ਸੁੱਚਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਅਜਿਹੀ ਘਟਨਾ ਨੂੰ ਅੰਜਾਮ ਕਿਉਂ ਦਿੱਤਾ?

Follow Us On