ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ

| Edited By: Isha Sharma

Jan 02, 2025 | 5:42 PM

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਅੱਜ (2 ਜਨਵਰੀ) ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ। ਭਾਰਤੀ ਹਾਕੀ ਟੀਮ ਦੇ ਖਿਡਾਰੀ ਹਰਮਨਪ੍ਰੀਤ ਸਿੰਘ,2 ਕਾਂਸੀ ਦੇ ਤਗਮੇਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ, ਸ਼ਤਰੰਜ ਖਿਡਾਰੀ ਡੀ ਗੁਕੇਸ਼, ਪੈਰਾ ਐਥਲੀਟ ਖਿਡਾਰੀ ਪ੍ਰਵੀਨ ਕੁਮਾਰ ਨੂੰ ਵੀ ਖੇਡ ਰਤਨ ਦਿੱਤਾ ਜਾਵੇਗਾ।

ਪੈਰਿਸ ਓਲੰਪਿਕ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਹਰਮਨਪ੍ਰੀਤ ਸਿੰਘ, ਦੇਸ਼ ਲਈ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਉਨ੍ਹਾਂ ਦੇ ਨਾਲ ਵਿਸ਼ਵ ਚੈਂਪੀਅਨ ਸ਼ਤਰੰਜ ਖਿਡਾਰੀ ਡੀ ਗੁਕੇਸ਼ ਨੂੰ ਵੀ ਖੇਡ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਮਨੂ ਭਾਕਰ ਦਾ ਨਾਂ ਖੇਡ ਰਤਨ ਲਈ ਨਹੀਂ ਚੁਣਿਆ ਗਿਆ ਹੈ ਪਰ ਉਨ੍ਹਾਂ ਸਾਰੀਆਂ ਖਬਰਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਹੁਣ ਇਸ ਦਿੱਗਜ ਖਿਡਾਰੀ ਨੂੰ ਦੇਸ਼ ਦਾ ਸਭ ਤੋਂ ਵੱਡਾ ਖੇਡ ਪੁਰਸਕਾਰ ਮਿਲਣ ਜਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਪੈਰਾ ਐਥਲੀਟ ਖਿਡਾਰੀ ਪ੍ਰਵੀਨ ਕੁਮਾਰ ਨੂੰ ਵੀ ਖੇਡ ਰਤਨ ਪੁਰਸਕਾਰ ਦਿੱਤਾ ਗਿਆ ਹੈ। ਉੱਧਰ, 32 ਖਿਡਾਰੀਆਂ ਨੂੰ ਅਰਜੁਨ ਐਵਾਰਡ ਮਿਲਣ ਜਾ ਰਿਹਾ ਹੈ।