ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਾਲ ਦੀ ਯਾਤਰਾ ਲਈ ਹੁਣ ਤੱਕ 3,31,000 ਤੋਂ ਵੱਧ ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਨਾਲ ਹੀ, ਯਾਤਰਾ ਲਈ ਇੱਥੇ ਆਉਣ ਵਾਲੇ ਸ਼ਰਧਾਲੂਆਂ ਦੀ ਮੌਕੇ ਤੇ ਰਜਿਸਟ੍ਰੇਸ਼ਨ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ 2 ਦਿਨਾਂ ਵਿੱਚ ਲਗਭਗ 4,000 ਟੋਕਨ ਵੰਡੇ ਗਏ ਹਨ।
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਖ਼ਤ ਸੁਰੱਖਿਆ ਦੇ ਵਿਚਕਾਰ, ਸਾਲਾਨਾ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਜੰਮੂ ਤੋਂ ਰਵਾਨਾ ਹੋਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦਿਖਾਈ। ਸੁਰੱਖਿਆ ਲਈ ਅਰਧ ਸੈਨਿਕ ਬਲਾਂ ਦੀਆਂ ਲਗਭਗ 600 ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਯਾਤਰਾ ਦੀ ਸੁਰੱਖਿਆ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਤਾਇਨਾਤੀ ਹੈ।
