ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ ‘ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਇਸ ਸਬੰਧੀ, ਹਾਈ ਕੋਰਟ ਬਾਰ ਐਸੋਸੀਏਸ਼ਨ (HCBA) ਚੰਡੀਗੜ੍ਹ ਨੇ ਸਾਰੇ ਵਕੀਲਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਹਾਈ ਕੋਰਟ ਵਿੱਚ ਬੰਬ ਦੀ ਧਮਕੀ ਦੀ ਚੇਤਾਵਨੀ ਮਿਲੀ ਹੈ, ਜਿਸ ਕਾਰਨ ਇਹਤਿਆਤੀ ਉਪਾਅ ਕੀਤੇ ਜਾ ਰਹੇ ਹਨ।
ਚੀਫ ਜਸਟਿਸ ਨੂੰ ਮੇਲ ਰਾਹੀ ਧਮਕੀ ਮਿਲਣ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੂੰ ਦੁਪਿਹਰ 2 ਬੰਦ ਵਜੇ ਤੱਕ ਬੰਦ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਰਟ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਕੋਰਟ ਦਾ ਇਲਾਕਾ ਸੈਸਟਿਵ ਜ਼ੋਨ ਹੈ ਕਿਉਂਕਿ ਇਸ ਦੇ ਨੇੜੇ ਪੰਜਾਬ ਵਿਧਾਨ ਸਭਾ ਅਤੇ ਸਕੱਤਰਰੇਤ ਵੀ ਪੈਂਦਾ ਹੈ। ਜਿਸ ਕਾਰਨ ਸੁਰੱਖਿਆ ਏਜੰਸੀਆਂ ਅਲਰਟ ਤੇ ਹਨ।ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਹਨ ਅਤੇ ਸਾਰੇ ਕੋਰਟ ਰੂਮਾਂ ਨੂੰ ਖਾਲੀ ਕਰਵਾ ਲਿਆ ਗਿਆ। ਇਸ ਤੋਂ ਇਲਾਵਾ ਪੁਲਿਸ ਨੇ ਚੰਡੀਗੜ੍ਹ ਦੇ ਇਲਾਂਟੇ ਮਾਲ ਵੀ ਖਾਲੀ ਕਰਵਾ ਦਿੱਤਾ।