ਦਿੱਲੀ ਸ਼ਰਾਬ ਘੁਟਾਲਾ: ਕੇਜਰੀਵਾਲ ਅੱਜ ਅਦਾਲਤ ‘ਚ ਕਰਨਗੇ ਵੱਡਾ ਖੁਲਾਸਾ, CM ਦੀ ਪਤਨੀ ਦਾ ਦਾਅਵਾ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਜ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ, ਜਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਕੇਜਰੀਵਾਲ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਜਿੱਥੇ ਉਹ ਇਸ ਮਾਮਲੇ ਨੂੰ ਲੈ ਕੇ ਵੱਡਾ ਖੁਲਾਸਾ ਕਰਨ ਜਾ ਰਹੇ ਹਨ।
Delhi Liquor Scam: ਕਥਿਤ ਦਿੱਲੀ ਐਕਸਾਈਜ਼ ਘੁਟਾਲੇ ਵਿੱਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੀ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਈਡੀ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਉੱਧਰ, ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਅਰਵਿੰਦ ਕੇਜਰੀਵਾਲ ਦਿੱਲੀ ਐਕਸਾਈਜ਼ ਪਾਲਿਸੀ ਦੇ ਪੈਸੇ ਦਾ ਹਿਸਾਬ ਅਦਾਲਤ ਵਿੱਚ ਦੇਣਗੇ। ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਇਸ ਨੂੰ ਆਜ਼ਾਦੀ ਦੀ ਉਲੰਘਣਾ ਦੱਸਿਆ ਹੈ। ਵੀਡੀਓ ਦੇਖੋ