ਯੂਪੀ ਦੇ ਗੋਂਡਾ ‘ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਉੱਤਰ ਪ੍ਰਦੇਸ਼ ਦੇ ਗੋਂਡਾ 'ਚ ਰੇਲਗੱਡੀ ਦੀਆਂ ਬੋਗੀਆਂ ਪਟੜੀ ਤੋਂ ਉਤਰਨ ਕਾਰਨ ਵੱਡਾ ਹਾਦਸਾ ਵਾਪਰ ਗਿਆ। ਡਿਬਰੂਗੜ੍ਹ ਐਕਸਪ੍ਰੈਸ ਦੀਆਂ 10 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ ਹੋ ਗਈ ਹੈ ਜਦਕਿ ਕਈ ਗੰਭੀਰ ਜ਼ਖਮੀ ਹਨ।
ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਡਿਬਰੂਗੜ੍ਹ ਐਕਸਪ੍ਰੈਸ (15904) ਦੇ ਕਰੀਬ 10 ਡੱਬੇ ਪਟੜੀ ਤੋਂ ਉਤਰ ਗਏ ਹਨ। ਜਦੋਂ ਇਹ ਹਾਦਸਾ ਵਾਪਰਿਆ, ਉਦੋਂ ਇਹ ਟਰੇਨ ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਸੀ, । ਇਹ ਹਾਦਸਾ ਗੋਂਡਾ ਜ਼ਿਲ੍ਹੇ ਦੇ ਝਿਲਾਹੀ ਅਤੇ ਮੋਤੀਗੰਜ ਰੇਲਵੇ ਸਟੇਸ਼ਨਾਂ ਵਿਚਕਾਰ ਵਾਪਰਿਆ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਗੋਂਡਾ ਦੇ ਕਮਿਸ਼ਨਰ ਸ਼ਸ਼ੀਭੂਸ਼ਣ ਸੁਸ਼ੀਲ ਮੁਤਾਬਕ ਹਾਦਸੇ ਚ ਚਾਰ ਮੁਸਾਫਰਾਂ ਦੀ ਮੌਤ ਹੋ ਗਈ ਹੈ, ਜਦਕਿ 27 ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ਤੇ ਹਾਦਸਾਗ੍ਰਸਤ ਸਹਾਇਤਾ ਗੱਡੀ ਨੂੰ ਮੌਕੇ ਤੇ ਰਵਾਨਾ ਕਰ ਦਿੱਤਾ ਗਿਆ ਹੈ। ਰੇਲਵੇ ਦੇ ਸਾਰੇ ਸੀਨੀਅਰ ਅਧਿਕਾਰੀ ਵੀ ਮੌਕੇ ਤੇ ਪਹੁੰਚ ਰਹੇ ਹਨ। ਦੇਖੋ ਵੀਡੀਓ…
Published on: Jul 18, 2024 06:18 PM