ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ

| Edited By: Isha Sharma

Apr 08, 2025 | 2:51 PM

ਪੁਲਿਸ ਮੁਤਾਬਕ ਜਸ਼ਨ ਸੰਧੂ 2023 ਵਿੱਚ ਰਾਜਸਥਾਨ ਦੇ ਗੰਗਾਨਗਰ ਵਿੱਚ ਹੋਏ ਇੱਕ ਕਤਲ ਕੇਸ ਵਿੱਚ ਸ਼ਾਮਲ ਸੀ। ਪੁਲਿਸ ਉਸ ਦੀ ਲੰਬੇ ਸਮੇਂ ਤੋਂ ਭਾਲ ਕਰ ਰਹੀ ਰਹੀ ਸੀ।

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਜਸ਼ਨ ਸੰਧੂ ਤੇ ਗੁਰਸੇਵਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਇੱਕ .32 ਕੈਲੀਬਰ ਪਿਸਤੌਲ ਅਤੇ 07 ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।