Jammu Accident: ਜੰਮੂ ਦੇ ਉਧਮਪੁਰ ‘ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ

| Edited By: Kusum Chopra

| Apr 20, 2026 | 3:10 PM IST

ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਊਧਮਪੁਰ ਦੇ ਰਾਮਨਗਰ 'ਚ ਹੋਏ ਭਿਆਨਕ ਬੱਸ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਤੇ ਚੱਲ ਰਹੇ ਬਚਾਅ ਕਾਰਜਾਂ ਬਾਰੇ ਵੇਰਵੇ ਸਾਂਝੇ ਕੀਤੇ ਹਨ। ਸੋਸ਼ਲ ਮੀਡੀਆ (X) 'ਤੇ, ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਊਧਮਪੁਰ ਦੇ ਡਿਪਟੀ ਕਮਿਸ਼ਨਰ (ਡੀਸੀ) ਨਾਲ ਗੱਲ ਕੀਤੀ ਹੈ ਤੇ ਪੁਸ਼ਟੀ ਕੀਤੀ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਤੇ ਜਵਾਬਦੇਹ ਹੈ।

ਜੰਮੂ-ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਦੇ ਰਾਮਨਗਰ ਖੇਤਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਖਗੋਟ ਖੇਤਰ ‘ਚ ਇੱਕ ਬੱਸ ਸੰਤੁਲਨ ਗੁਆ ਬੈਠੀ ਤੇ ਪਲਟ ਗਈ, ਜਿਸ ਕਾਰਨ ਮੌਕੇ ‘ਤੇ ਹੀ 21 ਯਾਤਰੀਆਂ ਦੀ ਮੌਤ ਹੋ ਗਈ। ਹਾਦਸੇ ‘ਚ 31 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ, ਪ੍ਰਸ਼ਾਸਨ ਨੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਕਈ ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਤੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਜਾ ਗਿਆ। ਮ੍ਰਿਤਕਾਂ ਕਿ ਮੌਤਾਂ ਦੀ ਗਿਣਤੀ ਵਧਣ ਦਾ ਡਰ ਜਤਾਇਆ ਜਾ ਰਿਹਾ ਹੈ। ਸਥਾਨਕ ਲੋਕ ਤੇ ਬਚਾਅ ਟੀਮਾਂ ਘਟਨਾ ਸਥਾਨ ‘ਤੇ ਰਾਹਤ ਕਾਰਜਾਂ ‘ਚ ਰੁੱਝੀਆਂ ਹੋਈਆਂ ਹਨ।

Published on: Apr 20, 2026 03:07 PM IST
Follow Us