UK ਦੇ ਸੰਸਦ ਮੈਂਬਰਾਂ ਨੇ ਸਿੱਖ Jagtar Johal ਦੀ ਰਿਹਾਈ ਦੀ ਕੀਤੀ ਮੰਗ, UK ਦੇ PM Sunak ਨੂੰ 70 ਮੈਂਬਰਾਂ ਦਾ ਪੱਤਰ Punjabi news - TV9 Punjabi

UK ਦੇ ਸੰਸਦ ਮੈਂਬਰਾਂ ਨੇ ਸਿੱਖ Jagtar Johal ਦੀ ਰਿਹਾਈ ਦੀ ਕੀਤੀ ਮੰਗ, UK ਦੇ PM Sunak ਨੂੰ 70 ਮੈਂਬਰਾਂ ਦਾ ਪੱਤਰ

Published: 

07 Sep 2023 19:01 PM

ਭਾਰਤ ਵਿੱਚ ਹੋ ਰਹੇ ਜੀ-20 ਸੰਮੇਲਨ ਤੋਂ ਪਹਿਲਾਂ ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਰਿਹਾਈ ਦਾ ਮਾਮਲਾ ਸਾਹਮਣੇ ਆਇਆ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਤੋਂ 70 ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਭਾਰਤ ਵਿੱਚ ਨਜ਼ਰਬੰਦ ਬ੍ਰਿਟਿਸ਼ ਸਿੱਖ ਜਗਤਾਰ ਸਿੰਘ ਜੌਹਲ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

Follow Us On

ਰਿਸ਼ੀ ਸੁਨਕ ਇਸ ਹਫ਼ਤੇ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਵਿੱਚ ਹਿੱਸਾ ਲੈਣਗੇ। ਪਰ ਇਸ ਤੋਂ ਪਹਿਲਾਂ ਜੌਹਲ ਦੀ ਰਿਹਾਈ ਦੀ ਮੰਗ ਨੇ ਜ਼ੋਰ ਫੜਿਆ ਹੋਇਆ ਹੈ। ਇੱਕ ਰਿਪੋਰਟ ਮੁਤਾਬਕ ਸੰਸਦ ਮੈਂਬਰਾਂ ਨੇ ਸੁਨਕ ਨੂੰ ਇੱਕ ਪੱਤਰ ਭੇਜ ਕੇ ਪਿਛਲੇ ਕਰੀਬ 5 ਸਾਲਾਂ ਤੋਂ ਭਾਰਤ ਵਿੱਚ ਨਜ਼ਰਬੰਦ ਜੱਗੀ ਜੌਹਲ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।

ਜੌਹਲ ਨੂੰ 4 ਨਵੰਬਰ 2017 ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਦੁਆਰਾ ਕਤਲਾਂ ਵਿੱਚ ਕਥਿਤ ਭੂਮਿਕਾ ਲਈ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਉਹ ਆਪਣੇ ਵਿਆਹ ਲਈ ਪੰਜਾਬ ਆਈ ਸੀ। ਜਦਕਿ ਜੌਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਸੰਯੁਕਤ ਰਾਸ਼ਟਰ ਵਰਕਿੰਗ ਗਰੁੱਪ ਨੇ ਕਿਹਾ ਕਿ ਜੌਹਲ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਹ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਸੀ ਅਤੇ ਉਸ ਨੇ ਸਿੱਖਾਂ ਵਿਰੁੱਧ ਕੀਤੀਆਂ ਕਥਿਤ ਕਾਰਵਾਈਆਂ ਲਈ ਜਵਾਬਦੇਹੀ ਦੀ ਮੰਗ ਕਰਨ ਵਾਲੀਆਂ ਪੋਸਟਾਂ ਸਾਂਝੀਆਂ ਕੀਤੀਆਂ ਸਨ। ਸੰਸਦ ਮੈਂਬਰਾਂ ਨੇ ਪੱਤਰ ਵਿੱਚ ਕਿਹਾ ਕਿ ਸੰਯੁਕਤ ਰਾਸ਼ਟਰ ਵਰਕਿੰਗ ਗਰੁੱਪ ਨੇ ਸਿੱਟਾ ਕੱਢਿਆ ਹੈ ਕਿ ਜੌਹਲ ਦੀ ਹਿਰਾਸਤ ਵਿੱਚ ਕੋਈ ਕਾਨੂੰਨੀ ਅਪਰਾਧ ਨਹੀਂ ਹੈ।

Exit mobile version