Uttarakhand Cloud Burst: ਉੱਤਰਾਖੰਡ ਵਿੱਚ ਬੱਦਲ ਫੱਟਣ ਨਾਲ ਭਾਰੀ ਤਬਾਹੀ, ਹੈਲਪਲਾਈਨ ਨੰਬਰ ਜਾਰੀ
Uttarakhand Cloud Burst Video: ਫੌਜ, NDRF ਅਤੇ SDRF ਸਥਾਨਕ ਲੋਕਾਂ ਦੇ ਨਾਲ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਹਰਸ਼ਿਲ ਵਿੱਚ ਫੌਜ ਕੈਂਪ ਤੋਂ ਲਗਭਗ 150 ਜਵਾਨਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਅਤੇ 15-20 ਲੋਕਾਂ ਨੂੰ ਬਚਾਇਆ ਗਿਆ ਹੈ। ਹਾਲਾਂਕਿ, ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਅਜੇ ਵੀ ਜਾਰੀ ਹੈ।
ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਧਰਾਲੀ ਪਿੰਡ ਵਿੱਚ ਭਾਰੀ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਕਾਰਨ ਕਈ ਘਰਾਂ ਅਤੇ ਹੜ੍ਹਾਂ ਕਾਰਨ ਪਿੰਡ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ । ਘਟਨਾ ਦੀ ਜਾਣਕਾਰੀ ਮਿਲਦੇ ਹੀ ਉੱਤਰਾਖੰਡ ਪ੍ਰਸ਼ਾਸਨ ਨੇ ਲੋਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 01374-22126 ਅਤੇ 22722 ਜਾਰੀ ਕੀਤੇ ਹਨ। ਪ੍ਰਸ਼ਾਸਨ ਨੂੰ ਮਿਲੀ ਜਾਣਕਾਰੀ ਅਨੁਸਾਰ, ਭਾਗੀਰਥੀ ਨਦੀ ਵਿੱਚ ਬਹੁਤ ਸਾਰੇ ਲੋਕ ਵਹਿ ਗਏ ਹਨ। ਫੌਜ, NDRF ਅਤੇ SDRF ਸਥਾਨਕ ਲੋਕਾਂ ਦੇ ਨਾਲ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਹਰਸ਼ਿਲ ਵਿੱਚ ਫੌਜ ਕੈਂਪ ਤੋਂ ਲਗਭਗ 150 ਜਵਾਨਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਅਤੇ 15-20 ਲੋਕਾਂ ਨੂੰ ਬਚਾਇਆ ਗਿਆ ਹੈ। ਹਾਲਾਂਕਿ, ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਅਜੇ ਵੀ ਜਾਰੀ ਹੈ।