Vaishno Devi Landslide: ਵੈਸ਼ਣੋ ਦੇਵੀ ਯਾਤਰਾ ਰੂਟ ‘ਤੇ ਮੀਂਹ ਅਤੇ ਲੈਂਡਸਲਾਈਡ ਨਾਲ ਭਾਰੀ ਤਬਾਹੀ, 32 ਸ਼ਰਧਾਲੂਆਂ ਦੀ ਮੌਤ
ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਰਾਹਤ ਅਤੇ ਬਚਾਅ ਕਾਰਜ ਵੀ ਜਾਰੀ ਹਨ।
ਜੰਮੂ-ਕਸ਼ਮੀਰ ਦੇ ਕਟੜਾ ਵਿੱਚ ਵੈਸ਼ਣੋ ਦੇਵੀ ਯਾਤਰਾ ਰੂਟ ‘ਤੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ 32 ਸ਼ਰਧਾਲੂਆਂ ਦੀ ਜਾਨ ਚਲੀ ਗਈ। ਇਹ ਦੁਖਦਾਈ ਹਾਦਸਾ ਵੈਸ਼ਣੋ ਦੇਵੀ ਯਾਤਰਾ ਰੂਟ ‘ਤੇ ਅਰਧਕੁਵਾਰੀ ਨੇੜੇ ਵਾਪਰਿਆ। ਇੱਥੇ ਪਹਾੜੀ ਤੋਂ ਵੱਡੀ ਮਾਤਰਾ ਵਿੱਚ ਮਲਬਾ ਅਤੇ ਵੱਡੇ ਪੱਥਰ ਡਿੱਗਣੇ ਸ਼ੁਰੂ ਹੋ ਗਏ, ਜਿਸ ਵਿੱਚ ਕਈ ਹੋਰ ਲੋਕ ਜ਼ਖਮੀ ਹੋ ਗਏ ਹਨ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਰਾਹਤ ਅਤੇ ਬਚਾਅ ਕਾਰਜ ਵੀ ਜਾਰੀ ਹਨ। ਇਸ ਦੇ ਨਾਲ ਹੀ ਖਰਾਬ ਮੌਸਮ ਕਾਰਨ ਵੈਸ਼ਣੋ ਦੇਵੀ ਦੀ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਗਿਆ ਹੈ।
Published on: Aug 27, 2025 04:55 PM IST