ਚੋਣ ਲੜਨ ਦੇ ਫੈਸਲੇ ‘ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਅੰਤਰਰਾਸ਼ਟਰੀ ਬਾਡੀ ਬਿਲਡਰ ਤੇ ਬਾਲੀਵੁੱਡ ਐਕਟਰ ਵਰਿੰਦਰ ਸਿੰਘ ਘੁੰਮਣ ਨੇ ਬੀਤੀ ਦਿਨੀਂ ਸੋਸ਼ਲ ਮੀਡੀਆ ਪੋਸਟ ਰਾਹੀਂ ਚੋਣ ਲੜਨ ਦੀ ਘੋਸ਼ਣਾ ਕੀਤੀ ਸੀ। ਹੁਣ ਇਸ ਨੂੰ ਲੈ ਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਨੇ ਚੋਣ ਲੜਨ ਦੇ ਫੈਸਲੇ ਤੇ ਮੋਹਰ ਲਗਾ ਦਿੱਤੀ ਹੈ।
ਅੰਤਰਰਾਸ਼ਟਰੀ ਬਾਡੀ ਬਿਲਡਰ ਤੇ ਬਾਲੀਵੁੱਡ ਐਕਟਰ ਵਰਿੰਦਰ ਸਿੰਘ ਘੁੰਮਣ ਨੇ ਬੀਤੀ ਦਿਨੀਂ ਸੋਸ਼ਲ ਮੀਡੀਆ ਪੋਸਟ ਰਾਹੀਂ ਚੋਣ ਲੜਨ ਦੀ ਘੋਸ਼ਣਾ ਕੀਤੀ ਸੀ। ਹੁਣ ਇਸ ਨੂੰ ਲੈ ਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਨੇ ਚੋਣ ਲੜਨ ਦੇ ਫੈਸਲੇ ਤੇ ਮੋਹਰ ਲਗਾ ਦਿੱਤੀ ਹੈ। ਦੱਸ ਦਈਏ ਕਿ ਘੁੰਮਣ ਨੇ ਸੋਸ਼ਲ ਮੀਡੀਆ ਪੋਸਟ ਤੇ ਆਪਣੇ ਫੈਨਸ ਨੂੰ ਪੁੱਛਿਆ ਸੀ ਕਿ ਉਹ ਕਿਸੇ ਪਾਰਟੀ ਵੱਲੋਂ ਚੋਣ ਲੜਨ ਜਾਂ ਫਿਰ ਅਜ਼ਾਦ ਉਮੀਦਵਾਰ ਵਜੋਂ ਖੜ੍ਹੇ ਹੋਣ। ਵਰਿੰਦਰ ਸਿੰਘ ਘੁਮਣ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਮਿੱਟੀ ਤੋਂ ਉੱਠ ਕੇ ਬਾਡੀ ਬਿਲਡਿੰਗ ਦੀ ਦੁਨੀਆਂ ਚ ਰਿਕਾਰਡ ਬਣਾਏ ਹਨ। ਉਹ ਕਿਸੀ ਰਾਜਨੀਤਿਕ ਪਿਛੋਕੜ ਤੋਂ ਨਹੀਂ ਆਉਂਦੇ ਹਨ, ਪਰ ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਤੇ ਨੌਜਵਾਨਾਂ ਦੇ ਕਰੀਬ ਜਾਣਾ ਹੈ। ਉਹ ਇੱਕ ਪੋਜੀਟਿਵ ਸੋਚ ਦੇ ਨਾਲ ਰਾਜਨੀਤੀ ਚ ਕਦਮ ਰੱਖਣ ਜਾ ਰਹੇ ਹਨ।
Latest Videos

ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
