Mukhyamantri Mahila Samman Yojana: 1000 ਨਹੀਂ ਮਿਲਣਗੇ 2100, AAP ਦੀ ਸਰਕਾਰ ਮੁੜ ਆਉਣ ਤੇ…
Mukhyamantri Mahila Samman Yojana: ਦਿੱਲੀ ਕੈਬਨਿਟ ਨੇ ਵੀਰਵਾਰ ਨੂੰ ਮਹਿਲਾ ਸਨਮਾਨ ਯੋਜਨਾ ਨੂੰ ਪਾਸ ਕਰ ਦਿੱਤਾ ਹੈ। ਇਸ ਸਕੀਮ ਤਹਿਤ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਮਿਲਣਗੇ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ 2024 ਦੇ ਬਜਟ ਵਿੱਚ ਇਸ ਦਾ ਐਲਾਨ ਕੀਤਾ ਸੀ। ਇਸ ਯੋਜਨਾ ਦਾ ਲਾਭ 18 ਤੋਂ 60 ਸਾਲ ਤੱਕ ਦੀਆਂ ਔਰਤਾਂ ਨੂੰ ਮਿਲੇਗਾ। ਇਸ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ ਲਗਭਗ 38 ਲੱਖ ਹੈ।
ਦਿੱਲੀ ਕੈਬਨਿਟ ਨੇ ਵੀਰਵਾਰ ਨੂੰ ਮਹਿਲਾ ਸਨਮਾਨ ਯੋਜਨਾ ਨੂੰ ਪਾਸ ਕਰ ਦਿੱਤਾ ਹੈ। ਇਸ ਸਕੀਮ ਤਹਿਤ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਮਿਲਣਗੇ। ਇਸ ਯੋਜਨਾ ਦਾ ਲਾਭ 18 ਤੋਂ 60 ਸਾਲ ਤੱਕ ਦੀਆਂ ਔਰਤਾਂ ਨੂੰ ਮਿਲੇਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਹਰ ਔਰਤ ਦੇ ਖਾਤੇ ਵਿੱਚ 1000 ਰੁਪਏ ਜਮ੍ਹਾ ਕਰਵਾਉਣ ਦਾ ਵਾਅਦਾ ਕੀਤਾ ਸੀ। ਇਸ ਪ੍ਰਸਤਾਵ ਨੂੰ ਅੱਜ ਸਵੇਰੇ ਕੈਬਨਿਟ ਵਿੱਚ ਪਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਯੋਜਨਾ ਦਿੱਲੀ ਵਿੱਚ ਲਾਗੂ ਹੋ ਗਈ ਹੈ। ਜੋ-ਜੋ ਔਰਤਾਂ ਇਸ ਲਈ ਅਪਲਾਈ ਕਰਨਗੀਆਂ, ਰਜਿਸਟ੍ਰੇਸ਼ਨ ਤੋਂ ਬਾਅਦ ਪੈਸੇ ਆਉਣੇ ਸ਼ੁਰੂ ਹੋ ਜਾਣਗੇ।
ਇਹ ਯੋਜਨਾ ਕਿਵੇਂ ਲਾਗੂ ਹੋਵੇਗੀ ਅਤੇ ਕਿਵੇਂ ਔਰਤਾਂ ਨੂੰ ਰਜਿਸਟਰ ਕਰਨਾ ਹੈ…ਇਸ ਬਾਰੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟੀਵੀ9 ਭਾਰਤਵਰਸ਼ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ।