ਪਾਕਿ ਨੂੰ ਸਬਕ ਸਿਖਾਉਣਾ ਜਰੂਰੀ ਸੀ, ‘ਆਪਰੇਸ਼ਨ ਸਿੰਦੂਰ’ ‘ਤੇ ਬੋਲੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਲੋਕ
ਆਪ੍ਰੇਸ਼ਨ ਸਿੰਦੂਰ ਵਿੱਚ, ਭਾਰਤੀ ਫੌਜ ਨੇ ਚਾਰ ਜੈਸ਼, ਤਿੰਨ ਲਸ਼ਕਰ ਅਤੇ ਦੋ ਹਿਜ਼ਬੁਲ ਮੁਜਾਹਿਦੀਨ ਦੇ ਟਿਕਾਣਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਫੌਜ ਦੇ ਸਾਂਝੇ ਆਪ੍ਰੇਸ਼ਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ ਹੈ।
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ 15 ਦਿਨ ਪਾਕਿਸਤਾਨ ਲਈ ਬਹੁਤ ਔਖੇ ਸਾਬਤ ਹੋਏ। ਭਾਰਤ ਨੇ ਆਪ੍ਰੇਸ਼ਨ ਸਿੰਦੂਰ ਰਾਹੀਂ ਸਰਜੀਕਲ ਸਟ੍ਰਾਈਕ ਕਰਕੇ ਪਾਕਿਸਤਾਨ ਨੂੰ ਉਸ ਦੀ ਔਕਾਤ ਦਿੱਖਾ ਦਿੱਤੀ ਹੈ। ਜਿਸ ਤੋਂ ਬਾਅਦ ਸਰਜੀਕਲ ਸਟ੍ਰਾਈਕ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਲੋਕਾਂ ਨੇ ਸ਼ਲਾਘਾ ਕੀਤੀ ਹੈ। ਪਿੰਡ ਵਾਸੀਆਂ ਨੇ ਕਿਹਾ ਭਾਰਤ ਨੇ ਬਹੁਤ ਵਧੀਆ ਮੂੰਹ ਤੋੜ ਜੁਆਬ ਦਿੱਤਾ ਹੈ ਪਾਕਿਸਤਾਨ ਨੂੰ ਸਬਕ ਸਿਖਾਉਣਾ ਬਹੁਤ ਜਰੂਰੀ ਸੀ।
Published on: May 07, 2025 11:40 AM