ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
Vinesh Phogat: ਇਸ ਦੌਰਾਨ ਵਿਨੇਸ਼ ਨੇ ਕਿਹਾ ਕਿ ਇੱਥੇ ਆਉਣਾ ਉਨ੍ਹਾਂ ਦਾ ਸੁਪਨਾ ਸੀ, ਜੋ ਅੱਜ ਪੂਰਾ ਹੋ ਗਿਆ ਹੈ। ਉਹ ਹਮੇਸ਼ਾ ਇੱਥੇ ਆਉਣਾ ਚਾਹੁੰਦੀ ਸੀ। ਗੁਰੂ ਸਾਹਿਬ ਨੇ ਅੱਜ ਉਸ ਨੂੰ ਬੁਲਾਇਆ ਤਾਂ ਉਹ ਪਹੁੰਚ ਗਈ। ਉਨ੍ਹਾਂ ਨੇ ਆਪਣੇ ਸਾਰੇ ਫੈਨਸ ਦੀ ਤੰਦਰੁਸਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪ੍ਰਮਾਤਮਾ ਨੇ ਹੁਣ ਤੱਕ ਉਸ ਨੂੰ ਸਹੀ ਦਿਸ਼ਾ ਦਿਖਾਈ ਹੈ, ਉਸੇ ਤਰ੍ਹਾਂ ਉਹ ਉਸ ਨੂੰ ਸਹੀ ਦਿਸ਼ਾ ਦਿਖਾਉਂਦੇ ਰਹਿਣ ਅਤੇ ਉਹ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੀ ਰਹੇ।
ਓਲੰਪੀਅਨ ਵਿਨੇਸ਼ ਫੋਗਾਟ ਸ਼ੁਕਰਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ। ਓਲੰਪਿਕ 2024 ਵਿੱਚ ਤਮਗਾ ਜਿੱਤਣ ਤੋਂ ਖੁੰਝੀ ਵਿਨੇਸ਼ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇੰਨਾ ਹੀ ਨਹੀਂ ਵਿਨੇਸ਼ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਵਿਨੇਸ਼ ਨੂੰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।