Waqf Amendment Bill: ਕੀ ਵਕਫ਼ ਬਿੱਲ ਸੰਸਦ ਵਿੱਚ ਪਾਸ ਹੋ ਜਾਵੇਗਾ?
ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਬਾਅਦ ਸੱਤਾਧਾਰੀ ਐਨਡੀਏ ਗੱਠਜੋੜ ਦੇ ਚਾਰ ਸਭ ਤੋਂ ਵੱਡੇ ਭਾਈਵਾਲ ਤੇਲਗੂ ਦੇਸ਼ਮ ਪਾਰਟੀ (ਟੀਡੀਪੀ), ਜਨਤਾ ਦਲ-ਯੂਨਾਈਟਿਡ (ਜੇਡੀਯੂ), ਸ਼ਿਵ ਸੈਨਾ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਆਪਣੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰਕੇ ਸਰਕਾਰ ਦੇ ਸਟੈਂਡ ਦਾ ਸਮਰਥਨ ਕਰਨ ਲਈ ਕਿਹਾ ਹੈ।
ਵਕਫ਼ ਬਿੱਲ 2024, ਜੋ ਬੁੱਧਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਅਤੇ ਵੀਰਵਾਰ ਨੂੰ ਰਾਜ ਸਭਾ ਦੇ ਪਟਲ ‘ਤੇ ਰੱਖਿਆ ਜਾਵੇਗਾ। ਇਹ ਬਿੱਲ ਭਾਰਤੀ ਰਾਜਨੀਤੀ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਘੱਟ ਗਿਣਤੀ ਮਾਮਲਿਆਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਲੋਕ ਸਭਾ ਦੀ Business Advisory ਕਮੇਟੀ ਬਿੱਲ ‘ਤੇ ਅੱਠ ਘੰਟੇ ਦੀ ਬਹਿਸ ਲਈ ਸਹਿਮਤ ਹੋ ਗਈ ਹੈ। ਭਾਜਪਾ ਨੂੰ ਜਨਤਾ ਦਲ (ਯੂ), ਤੇਲਗੂ ਦੇਸ਼ਮ ਪਾਰਟੀ ਅਤੇ ਲੋਕ ਜਨਸ਼ਕਤੀ ਪਾਰਟੀ ਵਰਗੇ ਸਹਿਯੋਗੀਆਂ ਦਾ ਸਮਰਥਨ ਪ੍ਰਾਪਤ ਹੈ, ਜਿਸ ਕਾਰਨ ਬਿੱਲ ਦੇ ਪਾਸ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਹਾਲਾਂਕਿ, ਵਿਰੋਧੀ ਗਠਜੋੜ “India” ਨੇ ਬਿੱਲ ਦਾ ਵਿਰੋਧ ਕਰਨ ਲਈ ਇੱਕ ਰਣਨੀਤੀ ਤਿਆਰ ਕੀਤੀ ਹੈ ਅਤੇ ਸੰਵਿਧਾਨਕ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਵੀਡੀਓ ਦੇਖੋ