‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ‘ਤੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਦੇਰ ਰਾਤ ਭੇਦ ਭਰੇ ਹਾਲਾਤਾਂ ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਦੇਰ ਰਾਤ ਭੇਦ ਭਰੇ ਹਾਲਾਤਾਂ ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਸਮੇਂ ਡਿਊਟੀ ਤੇ ਤੈਨਾਤ ਸੁਰੱਖਿਆ ਮੁਲਜ਼ਮ ਵੱਲੋਂ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਵੇਰੇ 4.30 ਵਜੇ ਗੋਗੀ ਦੇ ਘਰ ਪਹੁੰਚੇ। ਅਰੋੜਾ ਨੇ ਕਿਹਾ ਕਿ ਗੋਗੀ ਦੇ ਪਰਿਵਾਰ ਤੇ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਗੋਗੀ ਬਹੁਤ ਮਿਹਨਤੀ ਨੇਤਾ ਸਨ। ਪੁਲਿਸ ਸਾਰੀਆਂ ਥਿਊਰੀਆਂ ਤੇ ਕੰਮ ਕਰ ਰਹੀ ਹੈ। ਪਰਿਵਾਰ ਨਾਲ ਉਨ੍ਹਾਂ ਦੀ ਅਤੇ ਪਾਰਟੀ ਦੀ ਪੂਰੀ ਹਮਦਰਦੀ ਹੈ।