ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਚੀਨੀ ਕੁਬਾਹੇੜੀ ਚੰਡੀਗੜ੍ਹ ਦੇ ਸੈਕਟਰ-9 ਦੀ ਜਿੰਮ 'ਚ ਰੋਜ਼ਾਨਾ ਦੀ ਤਰ੍ਹਾਂ ਵਰਕਆਊਟ (ਕਸਰਤ) ਕਰਨ ਲਈ ਆਇਆ ਸੀ। ਆਪਣਾ ਵਰਕਆਊਟ ਕਰਨ ਤੋਂ ਬਾਅਦ ਜਦੋਂ ਉਹ ਆਪਣੀ ਕਾਲੀ ਫਾਰਚੂਨਰ ਕਾਰ 'ਚ ਸਵਾਰ ਹੋ ਕੇ ਜਾਣ ਲੱਗਾ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਕਈ ਰਾਊਂਡ ਫਾਇਰਿੰਗ ਕੀਤੀ। ਚੀਨੀ ਕੁਬਾਹੇੜੀ ਦੇ ਕਈ ਗੋਲੀਆਂ ਲੱਗੀਆ। ਉਸ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦੀ ਮੌਤ ਹੋ ਚੁੱਕੀ ਸੀ।
ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-9 ਵਿਖੇ ਇੱਕ ਜਿੰਮ ਦੇ ਬਾਹਰ ਇੱਕ ਨੌਜਵਾਨ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕਾਰੋਬਾਰੀ ਦੀ ਪਹਿਚਾਣ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁਬਾਹੇੜੀ ਵਜੋਂ ਹੋਈ ਹੈ, ਜੋ ਕਿ ਰੀਅਲ ਇਸਟੇਟ ਦਾ ਕੰਮ ਕਰਦਾ ਸੀ। ਕਤਲ ਦੀ ਘਟਨਾ ਦੀ ਜ਼ਿੰਮੇਵਾਰੀ ਲੱਕੀ ਪਟਿਆਲ ਨੇ ਲਈ ਹੈ। ਇੱਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ‘ਚ ਲੱਕੀ ਪਟਿਆਲ ਨੇ ਦਾਅਵਾ ਕੀਤਾ ਹੈ ਕਿ ਕਾਰੋਬਾਰੀ ਉਸ ਦੀ ਵਿਰੋਧੀ ਗੈਂਗ ਦਾ ਬੰਦਾ ਸੀ। ਚਰਨਪ੍ਰੀਤ ਸਿੰਘ (ਉਮਰ 31 ਸਾਲ ਦੇ ਕਰੀਬ) ਜੋ ਕਿ ਚੀਨੀ ਕੁਬਾਹੇੜੀ ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਮੁਲਾਂਪੁਰ ਦੇ ਕੁਬਾਹੇੜੀ ਦਾ ਰਹਿਣ ਵਾਲਾ ਸੀ।
Published on: Mar 19, 2026 06:03 PM
Follow Us
Latest Videos
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ